ਪਿੰਡ ਝੋਰੜ ਵਿਖੇ ਨਸ਼ਾ ਸੌਦਾਗਰਾਂ ਦੇ ਘਰਾਂ ’ਤੇ ਚੱਲਿਆ ਪੀਲਾ ਪੰਜਾ/ ਐਸਐਸਪੀ ਦੀ ਅਗਵਾਈ ਵਿੱਚ ਪੁਲਿਸ ਨੇ ਕੀਤੀ ਕਾਰਵਾਈ

0
7

ਮਲੋਟ ਦੇ ਪਿੰਡ ਝੋਰੜ ਵਿਖੇ ਨਸ਼ਾ ਵੇਚਣ ਵਾਲਿਆਂ ਦੇ ਘਰਾਂ ਉੱਪਰ ਐਸਐਸਪੀ ਡਾਕਟਰ ਅਖਿਲ ਚੌਧਰੀ ਦੀ ਅਗਵਾਈ ਵਿੱਚ ਪੀਲਾ ਪੰਜਾ ਚਲਾਇਆ ਗਿਆ। ਜਾਣਕਾਰੀ ਅਨੁਸਾਰ ਪੁਲਿਸ ਨੇ ਇਹ ਕਾਰਵਾਈ ਪੁਲਿਸ ਵੱਲੋਂ ਪਾਏ ਮਤੇ ਦੇ ਆਧਾਰ ਤੇ ਕੀਤੀ ਐ, ਜਿਸ ਵਿਚ ਪੰਚਾਇਤ ਨੇ ਨਸ਼ਾ ਤਸਕਰੀ ਨਾਲ ਜੁੜੀਆਂ ਤਿੰਨ ਔਰਤਾਂ ਖਿਲਾਫ ਮਤਾ ਪਾਇਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਦੱਸਿਆ ਕਿ ਪਿੰਡ ਝੋਰੜ ਕਾਫੀ ਲੰਬੇ ਸਮੇਂ ਤੋਂ ਨਸ਼ਿਆਂ ਕਾਰਨ ਚਰਚਾ ਵਿਚ ਰਿਹਾ ਐ ਅਤੇ ਹੁਣ ਇਸ ਪਿੰਡ ਵਿਚ ਮਰਦਾਂ ਤੋਂ ਇਲਾਵਾ ਔਰਤਾਂ ਵੀ ਨਸ਼ੇ ਦੇ ਕਾਰੋਬਾਰ ਵਿਚ ਲੱਗੀਆਂ ਹੋਈਆਂ ਨੇ। ਇਸੇ ਤਹਿਤ ਤਿੰਨ ਔਰਤਾਂ ਦੀਆਂ ਨਸ਼ੇ ਦੀ ਕਮਾਈ ਨਾਲ ਬਣੀਆਂ ਜਾਇਦਾਦਾਂ ਢਾਹੀਆਂ ਗਈਆਂ ਨੇ। ਉਨ੍ਹਾਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਹਰ ਸਖਸ਼ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here