ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਇਆਲੀ/ 29 ਜੂਨ ਨੂੰ ਨਿਮਾਣੇ ਸਿੱਖ ਵਜੋਂ ਪੇਸ਼ ਹੋਣ ਦਾ ਐਲਾਨ/ ਮੁੱਖ ਮੰਤਰੀ ਮਾਨ ਨੂੰ ਵੀ ਟਕਰਾਅ ਛੱਡ ਦੀ ਦਿੱਤੀ ਸਲਾਹ

0
2

ਹਲਕਾ ਦਾਖਾ ਤੰ ਵਿਧਾਇਕ ਮਨਪ੍ਰੀਤ ਸਿੰਗ ਇਆਲੀ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸ਼ਾਨ ਹੈ ਅਤੇ ਉਹ ਇਕ ਨਿਮਾਣੇ ਸਿੱਖ ਵਜੋਂ 29 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਅਤੀਤ ਵਾਂਗ ਭਵਿੱਖ ਵਿਚ ਵੀ ਤਖ਼ਤ ਸਾਹਿਬ ਦੇ ਹਰ ਆਦੇਸ਼ ਦੀ ਇੰਨ-ਬਿਨ ਪਾਲਣਾ ਕੀਤੀ ਜਾਵੇਗੀ।ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਵੀ ਟਕਰਾਅ ਛੱਡ ਕੇ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਦੀ ਨਸੀਹਤ ਦਿੱਤੀ ਹੈ।

LEAVE A REPLY

Please enter your comment!
Please enter your name here