ਪੰਜਾਬ ਗੁਰਦਾਸਪੁਰ ’ਚ ਸਬਜ਼ੀ ਮੰਡੀ ਅੰਦਰ ਲੱਗੀ ਅੱਗ/ ਲੱਖਾਂ ਰੁਪਏ ਦੇ ਨੁਕਸਾਨ/ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ By admin - June 20, 2026 0 2 Facebook Twitter Pinterest WhatsApp ਸੰਗਰੂਰ ਦੇ ਧਾਰੀਵਾਲ ਰੋਡ ਦੇ ਸਥਿਤ ਸਬਜ਼ੀ ਮੰਡੀ ਇਲਾਕੇ ਅੰਦਰ ਹਾਲਾਤ ਉਸ ਵੇਲੇ ਅਫਰੀ ਤਫਰੀ ਵਾਲੇ ਬਣ ਗਏ ਜਦੋਂ ਇੱਥੇ ਅਚਾਨਕ ਅੱਗ ਗਈ। ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਕੁੱਝ ਹੀ ਸਮੇਂ ਅੰਦਰ ਭਿਆਨਕ ਰੂਪ ਅਖਤਿਆਰ ਕਰ ਲਿਆ। ਸਬਜ਼ੀ ਮੰਡੀ ਦੇ ਪ੍ਰਧਾਨ ਦੀਪਕ ਕੁਮਾਰ ਦੇ ਦੱਸਣ ਮੁਤਾਬਕ ਅੱਗ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਅੱਗ ਤੇ ਕਾਬੂ ਪਾਇਆ। ਅੱਗ ਬਿਜਲੀ ਖੰਭੇ ਤੋਂ ਡਿੱਗੇ ਚੰਗਿਆੜਿਆਂ ਕਾਰਨ ਲੱਗੀ ਦੱਸੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬਜੀ ਮੰਡੀ ਦੇ ਪ੍ਰਧਾਨ ਦੀਪਕ ਕੁਮਾਰ ਰਿੰਟੂ ਨੇ ਦੱਸਿਆ ਕਿ ਉਹ ਰੋਜ਼ਾਨਾ ਵਾਂਗ ਦੁਕਾਨਾਂ ਵਧਾ ਕੇ ਘਰ ਗਏ ਸਨ ਕਿ ਰਾਤ ਤਕਰੀਬਨ ਸਵਾ 2 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਅੱਗ ਬਹੁਤ ਜ਼ਿਆਦਾ ਸੀ, ਜਿਸ ਦੇ ਚਲਦਿਆਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਦ ਪਹੁੰਚੀ ਪੁਲਿਸ ਨੇ ਮੁਸ਼ੱਕਤ ਬਾਦ ਅੱਗ ਤੇ ਕਾਬੂ ਪਾਇਆ। ਉਹਨਾਂ ਦੱਸਿਆ ਕਿ ਇਸ ਹਾਦਸੇ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਉਹਨਾਂ ਪ੍ਰਸ਼ਾਸਨ ਕੋਲੋਂ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਹੈ।