ਸਰਹਿੰਦ ਦੇ ਆਮ ਖਾਸ ਬਾਗ ਵਿਖੇ ਯੋਗਾ ਸਮਾਗਮ/ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਲੋਕ ਸ਼ਾਮਲ/ ਐਸਡੀਐਮ ਕਰੁਣ ਗੁਪਤਾ ਨੇ ਵੀ ਕੀਤੇ ਆਸਨ

0
2

ਸਰਹਿੰਦ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਥਾਨਕ ਆਮ ਖਾਸ ਬਾਗ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ| ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਸਮਾਜਿਕ ਸੰਸਥਾਵਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਹਿੱਸਾ ਲਿਆ। ਇਸ ਮੌਕੇ ਐਸਡੀਐਮ ਫਤਿਹਗੜ੍ਹ ਸਾਹਿਬ ਕਰੁਣ ਗੁਪਤਾ ਅਤੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਮੰਜੂ ਨੇ ਖੁਦ ਯੋਗ ਆਸਨ ਕੀਤੇ ਅਤੇ ਹਾਜ਼ਰੀਨ ਨੂੰ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜੋਕੀ ਭੱਜ-ਦੌੜ ਭਰੀ ਜ਼ਿੰਦਗੀ ਵਿੱਚ ਮਾਨਸਿਕ ਤਣਾਅ ਅਤੇ ਸਰੀਰਕ ਬਿਮਾਰੀਆਂ ਤੋਂ ਮੁਕਤ ਰਹਿਣ ਲਈ ਯੋਗ ਇੱਕ ਉੱਤਮ ਸਾਧਨ ਹੈ। ਯੋਗ ਮਾਹਿਰਾਂ ਵੱਲੋਂ ਸਮਾਗਮ ਦੌਰਾਨ ਵੱਖ-ਵੱਖ ਆਸਨਾਂ ਅਤੇ ਪ੍ਰਾਣਾਯਾਮ ਦਾ ਅਭਿਆਸ ਕਰਵਾਉਂਦੇ ਹੋਏ ਉਨ੍ਹਾਂ ਦੇ ਸਰੀਰਕ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ

LEAVE A REPLY

Please enter your comment!
Please enter your name here