ਪੰਜਾਬ ਸ੍ਰੀ ਫਤਹਿਗੜ ਸਾਹਿਬ ਵਿਖੇ ਮਨਾਇਆ ਗੱਤਕਾ ਦਿਵਸ/ ਅਕਾਲੀ ਦਲ ਅੰਮ੍ਰਿਤਸਰ ਦਾ ਉਪਰਾਲਾ/ ਯੋਗਾ ਦੀ ਥਾਂ ਗੱਤਕਾ ਦਿਵਸ ਮਨਾਉਣ ਦਾ ਦਿੱਤਾ ਸੁਨੇਹਾ By admin - June 21, 2026 0 2 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਅੰਮਿਤ੍ਰਸਰ ਵੱਲੋਂ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਪਾਰਕਿੰਗ ਵਿਖੇ ਗੱਤਕਾ ਦਿਵਸ ਮਨਾਇਆ ਗਿਆ, ਜਿਸ ਵਿਚ ਵੱਖ-ਵੱਖ ਗੱਤਕਾ ਅਖਾੜਿਆਂ ਦੇ ਨਿਹੰਗ ਸਿੰਘ ਫੌਜਾਂ ਵੱਲੋਂ ਗਤਕਾ ਦੇ ਜੌਹਰ ਵਿਖਾਏ ਗਏ ਹਨ। ਪਾਰਟੀ ਆਗੂਆਂ ਮੁਤਾਬਕ ਭਗਵਾਂ ਸੋਚ ਦੀ ਧਾਰਨੀ ਕੇਂਦਰ ਸਰਕਾਰ ਯੋਗਾ ਰਾਹੀਂ ਸਿੱਖ ਕੌਮ ਨੂੰ ਨੁਕਸਾਨ ਪਹੁੰਚਾਉਣ ਚਾਹੁੰਦੀ ਹੈ, ਜਿਸ ਕਾਰਨ ਹਰ ਸਾਲ 21 ਜੂਨ ਨੂੰ ਯੋਗਾ ਦਿਵਸ ਦੀ ਥਾਂ ਗੱਤਕਾ ਦਿਵਸ ਮਨਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਬਡਲਾ, ਯੂਥ ਦੇ ਆਗੂ ਜਸਪਾਲ ਸਿੰਘ ਤੇ ਇਲਾਕਾ ਸਕੱਤਰ ਧਰਮ ਸਿੰਘ ਕਲੋੜ ਨੇ ਕਿਹਾ ਕਿ ਜਦੋਂ ਦੀ ਭਗਵਾਂ ਸੋਚ ਦੀ ਧਾਰਨੀ ਮੋਦੀ ਸਰਕਾਰ ਕੇਂਦਰ ਦੀ ਸੱਤਾ ਵਿੱਚ ਆਈ ਹੈ ਉਦੋਂ ਤੋਂ ਹੀ ਇਸਨੇ ਸਿੱਖ ਕੌਮ ਨੂੰ ਨਿਗਲਣ ਨਹੀਂ ਢੰਗ ਤਰੀਕੇ ਲੱਭਣੇ ਸ਼ੁਰੂ ਕਰ ਦਿੱਤੇ ਹਨ ਜਿਨ੍ਹਾਂ ਵਿੱਚੋਂ ਯੋਗਾ ਵੀ ਇੱਕ ਹੈ। ਉਨ੍ਹਾਂ ਸਮੁੱਚੇ ਪੰਥ ਨੂੰ ਯੋਗਾ ਦੀ ਬਜਾਏ ਗਤਕਾ ਖੇਡਣ ਲਈ ਪ੍ਰੇਰਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਜੂਨ ਨੂੰ ਯੋਗਾ ਦਿਵਸ ਦੀ ਥਾਂ ਤੇ ਗਤਕਾ ਦਿਵਸ ਮਨਾਇਆ ਹੈ।