ਪੰਜਾਬ ਧਾਰੀਵਾਲ ਦੀ ਸਬਜ਼ੀ ਮੰਡੀ ਦਾ ਅਕਾਲੀ ਆਗੂ ਵੱਲੋਂ ਦੌਰਾ/ ਦੁਕਾਨਾਂ ਦੇ ਅੱਗ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ/ ਪਾਰਟੀ ਵੱਲੋਂ ਹੋਏ ਨੁਕਸਾਨ ਦੀ ਭਰਪਾਈ ਦਾ ਦਿੱਤਾ ਭਰੋਸਾ By admin - June 21, 2026 0 2 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਬਿੱਲਾ ਮਾਹਲ ਅੱਜ ਧਾਰੀਵਾਲ ਦੀ ਸਬਜ਼ੀ ਮੰਡੀ ਦਾ ਦੌਰਾ ਕਰਨ ਪਹੁੰਚੇ ਜਿੱਥੇ ਉਨ੍ਹਾਂ ਨੇ ਬੀਤੇ ਦਿਨ ਅੱਗ ਲੱਗਣ ਨਾਲ ਕੁੱਝ ਫੜੀਆਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪੀੜਤ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਅਤੇ ਹੋਏ ਨੁਕਸਾਨ ਦੀ ਪਾਰਟੀ ਤਰਫੋਂ ਭਰਪਾਈ ਦਾ ਭਰੋਸਾ ਵੀ ਦਿੱਤਾ। ਉਹਨਾਂ ਕਿਹਾ ਕਿ ਦੁਕਾਨਦਾਰਾਂ ਦਾ ਅੱਗ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਬਹੁਤ ਦੁੱਖ ਹੈ ਅਤੇ ਉਹ ਸੀਮਟ ਦੀਆਂ ਪੱਕੀਆਂ ਸ਼ੈਂਡ ਬਣਾਉਣ ਚ ਵੱਧ ਤੋਂ ਵੱਧ ਆਰਥਿਕ ਸਹਾਇਤਾ ਕਰਨਗੇ।