ਪੰਜਾਬ ਕਪੂਰਥਲਾ ’ਚ ਵਿਆਹ ਸਮਾਗਮ ਦੌਰਾਨ ਖੂਨੀ ਝੜਪ/ ਦੋ ਧਿਰਾਂ ਵਿਚਾਲੇ ਝੜਪ ’ਚ ਦੋ ਨੌਜਵਾਨ ਗੰਭੀਰ ਜ਼ਖਮੀ/ ਡੀਜੇ ਨੂੰ ਲੈ ਕੇ ਹੋਈ ਬਹਿਸ਼ ਕਾਰਨ ਵਧਿਆ ਝਗੜਾ By admin - June 21, 2026 0 3 Facebook Twitter Pinterest WhatsApp ਕਪੂਰਥਲਾ ਦੇ ਮਾਡਲ ਟਾਊਨ ਦੇ ਸਿਟੀ ਹਾਲ ਨੇੜੇ ਇੱਕ ਗਲੀ ਵਿੱਚ ਵਿਆਹ ਸਮਾਗਮ ਦੌਰਾਨ ਦੋ ਗੁੱਟਾਂ ਵਿਚਕਾਰ ਹੋਈ ਹਿੰਸਕ ਝੜਪ ਵਿੱਚ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਘਟਨਾ ’ਚ ਜ਼ਖਮੀ ਮਨਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਦੇਵਲਾਂਵਾਲਾ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰ ਦੇ ਵਿਆਹ ਵਿੱਚ ਸ਼ਾਮਲ ਹੋਣ ਆਇਆ ਸੀ, ਜਿੱਥੇ ਡੀਜੇ ਨੂੰ ਲੈ ਕੇ ਮਾਮੂਲੀ ਝਗੜਾ ਹੋਇਆ ਸੀ, ਜਿਸ ਨੂੰ ਪਰਿਵਾਰਕ ਮੈਂਬਰਾਂ ਵਿਚਕਾਰ ਸਮਝੌਤਾ ਕਰ ਕੇ ਹੱਲ ਕਰ ਲਿਆ ਗਿਆ। ਪਰ ਅਗਲੇ ਦਿਨ ਸਾਹਿਲ ਅਤੇ ਉਸਦੇ ਕੁਝ ਦੋਸਤਾਂ ਨੇ ਵਿਆਹ ਸਮਾਗਮ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉੱਥੇ ਹੀ ਦੂਜੀ ਧਿਰ ਨੇ ਵੀ ਦੋਸ਼ ਨਕਾਰਿਆਂ ਹਮਲੇ ਦੇ ਇਲਜ਼ਾਮ ਲਾਏ ਹਨ। ਪੁਲਿਸ ਨੇ ਦੋਵੇਂ ਧਿਰਾਂ ਦੇ ਬਿਆਨਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਧੜੇ ਦੇ ਸੁਖਵਿੰਦਰ ਪੁੱਤਰ ਸਾਹਿਲ ਵਾਸੀ ਸਾਬੂਵਾਲ ਨੇ ਕਿਹਾ ਕਿ ਉਹ ਆਪਣੇ ਇੱਕ ਦੋਸਤ ਨਾਲ ਵਿਆਹ ਸਮਾਗਮ ਵਿੱਚ ਆਇਆ ਸੀ। ਉਸਦਾ ਦੋਸ਼ ਹੈ ਕਿ ਮਨਪ੍ਰੀਤ ਸਿੰਘ ਅਤੇ ਉਸਦੇ ਸਾਥੀਆਂ ਨਾਲ ਝਗੜਾ ਹੋਣ ਤੋਂ ਬਾਅਦ, ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ‘ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਸਦਾ ਹੱਥ ਗੰਭੀਰ ਜ਼ਖਮੀ ਹੋ ਗਿਆ। ਦੋਵੇਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਵਿਜੇ ਨੇ ਉਨ੍ਹਾਂ ਦਾ ਇਲਾਜ ਕੀਤਾ। ਸਾਹਿਲ ਦੀ ਨਾਜ਼ੁਕ ਹਾਲਤ ਕਾਰਨ, ਉਸਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਮੈਡੀਕਲ ਕਾਲਜ, ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਦੋਵੇਂ ਜ਼ਖਮੀਆਂ ਲਈ ਐਮਐਲਸੀ ਤਿਆਰ ਕਰਕੇ ਸਿਟੀ ਪੁਲਿਸ ਸਟੇਸ਼ਨ ਭੇਜ ਦਿੱਤੇ ਗਏ ਹਨ। ਸਿਟੀ ਪੁਲਿਸ ਸਟੇਸ਼ਨ ਦੇ ਐਸਐਚਓ ਅਮਨਦੀਪ ਨਾਹਰ ਨੇ ਦੱਸਿਆ ਕਿ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇੱਕ ਵਿਆਹ ਸਮਾਰੋਹ ਦੌਰਾਨ ਦੋ ਧਿਰਾਂ ਵਿਚਕਾਰ ਲੜਾਈ ਹੋਈ ਸੀ, ਜਿਸ ਵਿੱਚ ਸਾਹਿਲ ਦਾ ਹੱਥ ਗੰਭੀਰ ਜ਼ਖਮੀ ਹੋ ਗਿਆ ਸੀ, ਜਦੋਂ ਕਿ ਮਨਪ੍ਰੀਤ ਨੂੰ ਵੀ ਸੱਟਾਂ ਲੱਗੀਆਂ ਸਨ। ਪੁਲਿਸ ਦੋਵਾਂ ਧਿਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕਰੇਗੀ।