ਹੁਸ਼ਿਆਰ ਪਹੁੰਚੇ ਮਨੁੱਖੀ ਕਮਿਸ਼ਨਰ ਚੇਅਰਮੈਨ ਜਤਿੰਦਰ ਸੈਂਟੀ/ ਸ਼ਹਿਰ ਦਾ ਦੌਰਾ ਕਰ ਕੇ ਸੁਣੇ ਲੋਕਾਂ ਦੇ ਮਸਲੇ/ ਮੌਕੇ ਤੇ ਅਧਿਕਾਰੀਆਂ ਨੂੰ ਮਸਲੇ ਹੱਲ ਕਰਨ ਦੇ ਹੁਕਮ

0
2

 

ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਸਿੰਘ ਸ਼ੈਂਟੀ ਅੱਜ ਹੁਸ਼ਿਆਰਪੁਰ ਦਾ ਦੌਰਾ ਕਰਨ ਪਹੁੰਚੇ। ਦੌਰਾਨ ਦੌਰਾਨ ਉਨ੍ਹਾਂ ਨੇ ਸਾਮ ਚੁਰਾਸੀ ਹਲਕੇ ਸਮੇਤ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮਿਲਣੀ ਦੌਰਾਨ ਆਮ ਲੋਕਾਂ ਨੇ ਬੈਂਕਾਂ, ਹਸਪਤਾਲਾਂ ਅਤੇ  ਬੀਮੇ ਨਾਲ ਸਬੰਧਤ ਸ਼ਿਕਾਇਤਾਂ ਕਮਿਸ਼ਨ ਸਾਹਮਣੇ ਰੱਖੀਆਂ, ਜਿਨ੍ਹਾਂ ਦੇ ਹੱਲ ਲਈ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਭਾਵੇਂ ਕਿਸੇ ਮਰੀਜ਼ ਦੀ ਹਸਪਤਾਲ ਵਿੱਚ ਮੌਤ ਹੋ ਜਾਂਦੀ ਹੈ ਅਤੇ ਪਰਿਵਾਰ ਬਿੱਲ ਦਾ ਭੁਗਤਾਨ ਕਰਨ ਵਿੱਚ ਅਸਮਰੱਥ ਹੁੰਦਾ ਹੈ ਤਾਂ ਹਸਪਤਾਲ ਲਾਸ਼ ਨੂੰ ਨਹੀਂ ਰੱਖ ਸਕਦਾ। ਬਾਲ  ਮਜਦੂਰੀ ਖਿਲਾਫ ਸਖਤ ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੰਮ ਤੇ ਰੱਖਣਾ ਕਾਨੂੰਨੀ ਅਪਰਾਧ ਹੈ।
ਮੀਡੀਆ ਨਾਲ ਦੌਰਾਨ ਚੇਅਰਮੈਨ ਜਤਿੰਦਰ ਸਿੰਘ ਸ਼ੈਂਟੀ ਨੇ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਮਰੀਜ਼ ਦੀ ਹਸਪਤਾਲ ਵਿੱਚ ਮੌਤ ਹੋ ਜਾਂਦੀ ਹੈ, ਤਾਂ ਹਸਪਤਾਲ ਬਿੱਲਾਂ ਜਾਂ ਭੁਗਤਾਨਾਂ ਲਈ ਮ੍ਰਿਤਕ ਦੀ ਲਾਸ਼ ਨੂੰ ਨਹੀਂ ਰੱਖ ਸਕਦਾ। ਉਨ੍ਹਾਂ ਕਿਹਾ ਕਿ ਹਸਪਤਾਲਾਂ ਨੂੰ ਹਰ ਹਾਲਤ ਵਿੱਚ ਮ੍ਰਿਤਕ ਦੀ ਲਾਸ਼ ਉਨ੍ਹਾਂ ਦੇ ਪਰਿਵਾਰ ਨੂੰ ਸੌਂਪਣੀ ਚਾਹੀਦੀ ਹੈ, ਅਤੇ ਜੇਕਰ ਕੋਈ ਹਸਪਤਾਲ ਅਜਿਹਾ ਕਰਨ ਵਿੱਚ ਅਸਫਲ ਰਹਿੰਦਾ ਹੈ, ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਬਾਲ ਮਜ਼ਦੂਰੀ ਦੇ ਮੁੱਦੇ ‘ਤੇ ਵੀ ਸਖ਼ਤ ਰੁਖ਼ ਅਪਣਾਉਂਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਦੁਕਾਨਦਾਰ, ਢਾਬਾ ਮਾਲਕ ਜਾਂ ਹੋਰ ਵਿਅਕਤੀ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਕੰਮ ‘ਤੇ ਨਹੀਂ ਰੱਖਣਾ ਚਾਹੀਦਾ। ਜੇਕਰ ਕੋਈ ਵੀ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ, ਜਿਸ ਵਿੱਚ ਲੋੜ ਪੈਣ ‘ਤੇ ਗ੍ਰਿਫ਼ਤਾਰੀ ਵੀ ਸ਼ਾਮਲ ਹੈ। ਉਨ੍ਹਾਂ ਹਸਪਤਾਲਾਂ ਅਤੇ ਬੀਮਾ ਕੰਪਨੀਆਂ ਨਾਲ ਸਬੰਧਤ ਮਾਮਲਿਆਂ ਬਾਰੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਹਸਪਤਾਲ ਅਕਸਰ ਮਰੀਜ਼ਾਂ ਤੋਂ ਇਲਾਜ ਰੋਕਦੇ ਹਨ ਜਾਂ ਬੀਮੇ ਦੇ ਨਾਮ ‘ਤੇ ਪਰਿਵਾਰਾਂ ਨੂੰ ਤੰਗ ਕਰਦੇ ਹਨ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਹਸਪਤਾਲ ਪ੍ਰਬੰਧਨ ਨੂੰ ਚੇਤਾਵਨੀ ਦਿੱਤੀ ਕਿ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸ਼ੋਸ਼ਣ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here