ਪਹਿਲੀ ਜੁਲਾਈ ਤੋਂ ਔਰਤਾਂ ਦੇ ਖਾਤੇ ’ਚ ਆਉਣਗੇ ਪੈਸੇ/ ਆਮ ਵਰਗ ਨੂੰ 3 ਹਜ਼ਾਰ ਤੇ ਐਸਸੀ ਨੂੰ ਮਿਲਣਗੇ 4500/ ਬੁਲਾਰਾ ਬਲਤੇਜ ਪੰਨੂ ਨੇ ਸਾਂਝਾ ਕੀਤੀ ਜਾਣਕਾਰੀ

0
2

 

ਪੰਜਾਬ ਸਰਕਾਰ ਨੇ ਕੀਤੇ ਵਾਅਦੇ ਮੁਤਾਬਕ ਔਰਤਾਂ ਦੇ ਖਾਤਿਆਂ ਵਿਚ ਪੈਸੇ ਪਾਉਣ ਦੀ ਪ੍ਰੀਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਪਹਿਲੀ ਜੁਲਾਈ ਤੋਂ ਔਰਤਾਂ ਦੇ ਖਾਤਿਆਂ ਵਿਚ ਪੈਸੇ ਪਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰਾ ਬਲਤੇਜ ਪੰਨੂ ਨੇ ਕਿਹਾ ਪੰਜਾਬ ਸਰਕਾਰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਮ ਵਰਗ ਦੀਆਂ ਔਰਤਾਂ ਦੇ ਖਾਤੇ ਵਿਚ 3 ਹਜ਼ਾਰ ਅਤੇ ਐਸਸੀ ਵਰਗ ਦੇ ਖਾਤਿਆਂ ਵਿਚ 4500 ਰੁਪਏ ਪਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬਧ ਹੈ, ਜਿਸ ਦੇ ਬਹੁਤ ਸਾਰੇ ਵਾਅਦੇ ਪਹਿਲਾਂ ਹੀ ਪੂਰੇ ਕੀਤੇ ਚੁੱਕੇ ਹਨ ਅਤੇ ਰਹਿੰਦੇ ਵਾਅਦੇ ਵੀ ਛੇਤੀ ਹੀ ਪੂਰੇ ਕਰ ਦਿੱਤੇ ਜਾਣਗੇ।

LEAVE A REPLY

Please enter your comment!
Please enter your name here