ਪੰਜਾਬ ਜਲੰਧਰ ਫੈਕਟਰੀ ਅੰਦਰ ਲੱਗੀ ਭਿਆਨਕ ਅੱਗ/ ਦੂਰ ਦੂਰ ਤਕ ਦਿਖਾਈ ਦਿੱਤੀਆਂ ਅੱਗ ਦੀਆਂ ਲਪਟਾਂ/ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਪਾਇਆ ਕਾਬੂ By admin - June 22, 2026 0 2 Facebook Twitter Pinterest WhatsApp ਜਲੰਧਰ ਦੇ ਕਪੂਰਥਲਾ ਰੋਡ ‘ਤੇ ਸਰਜੀਕਲ ਕੰਪਲੈਕਸ ਦੇ ਨੇੜੇ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਸਥਿਤ ਇਕ ਫੈਕਟਰੀ ਵਿੱਚ ਤੜਕਸਾਰ ਭਿਆਨਕ ਅਚਾਨਕ ਅੱਗ ਲੱਗ ਗਈ। ਘਟਨਾ ਵੇਲੇ ਤੇਜ਼ ਹਵਾਵਾਂ ਦੇ ਚਲਦਿਆਂ ਅੱਗ ਨੇ ਕੁੱਝ ਹੀ ਦੇਰ ਵਿਚ ਭਿਆਨਕ ਰੂਪ ਅਖਤਿਆਰ ਕਰ ਲਿਆ। ਫੈਕਟਰੀ ਮਾਲਕ ਅਤੇ ਨੇੜਲੇ ਨਿਵਾਸੀਆਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ।