ਸਰਹਿੰਦ ’ਚ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ/ ਅੰਡਰ ਬ੍ਰਿਜ ਨੇੜੇ ਪਾਰਕ ਚੋਂ ਬਰਾਮਦ ਹੋਈ ਲਾਸ਼/ ਫਗਵਾੜਾ ਵਾਸੀ ਸੁਖਜਿੰਦਰ ਸਿੰਘ ਵਜੋਂ ਹੋਈ ਪਛਾਣ

0
2

 

ਸਰਹਿੰਦ ਦੇ ਅੰਡਰ ਬ੍ਰਿਜ ਨੇੜੇ ਸਥਿਤ ਇੱਕ ਪਾਰਕ ਵਿੱਚੋਂ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਕੋਲੋਂ ਮਿਲੇ ਮੋਬਾਈਲ ਫੋਨ ਤੋਂ ਮ੍ਰਿਤਕ ਦੀ ਪਛਾਣ ਸੁਖਜਿੰਦਰ ਸਿੰਘ ਵਾਸੀ ਆਦਮਪੁਰ ਪੰਡੋਰੀ ਖਿਜਰਾ ਫਗਵਾੜਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਸਥਾਨਕ ਪੁਲਿਸ ਨੇ ਮ੍ਰਿਤਕ ਕੋਲੋਂ ਮਿਲੇ ਮੋਬਾਈਲ ਰਾਹੀਂ ਪਰਿਵਾਰ ਨਾਲ ਸੰਪਰਕ ਕੀਤਾ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਥਾਨਕ ਪੁਲਿਸ ਦੇ ਦੱਸਣ ਮੁਤਾਬਕ ਉਸ ਕੋਲ 112 ਨੰਬਰ ‘ਤੇ ਸੂਚਨਾ ਮਿਲੀ ਸੀ ਕਿ ਪਾਰਕ ਵਿੱਚ ਇੱਕ ਲਾਸ਼ ਪਈ ਹੈ। ਸੂਚਨਾ ਮਿਲਦਿਆਂ ਹੀ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਮਾਨ ਸਿੰਘ ਸਮੇਤ ਪੁਲਿਸ ਟੀਮ ਮੌਕੇ ‘ਤੇ ਪਹੁੰਚੇ। ਇਸ ਦੌਰਾਨ ਸਮਾਜ ਸੇਵਕ ਗੁਰਪ੍ਰੀਤ ਸਿੰਘ ਲਾਲੀ ਵੀ ਉੱਥੇ ਪੁੱਜੇ। ਸਹਾਇਕ ਥਾਣੇਦਾਰ. ਮਾਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਕੋਲੋਂ ਮਿਲੇ ਮੋਬਾਈਲ ਫ਼ੋਨ ਰਾਹੀਂ ਪਰਿਵਾਰ ਨਾਲ ਸੰਪਰਕ ਕੀਤਾ ਗਿਆ, ਜਿਸ ਤੋਂ ਬਾਅਦ ਮ੍ਰਿਤਕ ਦੀ ਪਤਨੀ ਨੇ ਉਸ ਦੀ ਪਛਾਣ ਕੀਤੀ।
ਇਸ ਮੌਕੇ ਗੁਰਪ੍ਰੀਤ ਸਿੰਘ ਲਾਲੀ ਨੇ ਘਟਨਾ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਲਾਕੇ ਵਿੱਚ ਪੁਲਿਸ ਗਸ਼ਤ ਵਧਾਈ ਜਾਵੇ। ਪੁਲਿਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।

LEAVE A REPLY

Please enter your comment!
Please enter your name here