ਪੰਜਾਬ ਧੂਰੀ ਦੇ ਸ਼ੁਭਮ ਸ਼ਰਮਾ ਬਣੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ/ ਰਾਜਾ ਵੜਿੰਗ ਨੇ ਮੂੰਹ ਮਿੱਠਾ ਕਰਵਾ ਕੇ ਦਿੱਤੀ ਵਧਾਈ/ 2027 ਵਿਚ ਕਾਂਗਰਸ ਨੂੰ ਪ੍ਰਚੰਡ ਬਹੁਮਤ ਮਿਲਣ ਦਾ ਦਾਅਵਾ By admin - June 23, 2026 0 3 Facebook Twitter Pinterest WhatsApp ਧੂਰੀ ਦੇ ਨੌਜਵਾਨ ਆਗੂ ਸ਼ੁਭਮ ਸ਼ਰਮਾ ਪੰਜਾਬ ਯੂਥ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ ਬਣ ਗਏ ਹਨ। ਸੰਗਠਨਕ ਚੋਣਾਂ ਵਿੱਚ ਕਰੀਬ 1 ਲੱਖ 60 ਹਜ਼ਾਰ ਵੋਟਾਂ ਹਾਸਲ ਕਰ ਕੇ ਸ਼ੁਭਮ ਸ਼ਰਮਾ ਨੇ ਰਿਕਾਰਡ ਬਣਾਉਂਦੇ ਹੋਏ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਦੀ ਜਿੱਤ ਤੋਂ ਬਾਅਦ ਧੂਰੀ ਵਿਖੇ ਉਨ੍ਹਾਂ ਦੇ ਘਰ ਖੁਸ਼ੀ ਅਤੇ ਜਸ਼ਨ ਦਾ ਮਾਹੌਲ ਬਣ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖੁਦ ਸ਼ੁਭਮ ਸ਼ਰਮਾ ਦੇ ਘਰ ਪਹੁੰਚੇ ਅਤੇ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਯੂਥ ਕਾਂਗਰਸ ਨੂੰ ਇੱਕ ਨੌਜਵਾਨ ਅਤੇ ਮਜ਼ਬੂਤ ਲੀਡਰਸ਼ਿਪ ਮਿਲੀ ਹੈ, ਜੋ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਵੱਡੀ ਜਿੱਤ ਦਰਜ ਕਰੇਗੀ। ਸ਼ੁਭਮ ਸ਼ਰਮਾ ਦੀ ਇਸ ਜਿੱਤ ਨੂੰ ਕਾਂਗਰਸ ਲਈ ਇੱਕ ਅਹਿਮ ਸਿਆਸੀ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ।