ਬਰਨਾਲਾ ਪੁਲਿਸ ਦਾ ਨਸ਼ਾ ਤਸਕਰਾਂ ’ਤੇ ਐਕਸ਼ਨ/ ਨਸ਼ਾ ਤਸਕਰ ਦੀ ਉਸਾਰੀ ’ਤੇ ਚੱਲਿਆ ਪੀਲਾ ਪੰਜਾ/ ਨਸ਼ੇ ਦੀ ਕਮਾਈ ਨਾਲ ਉਸਾਰੀ ਕੀਤੇ ਜਾਣ ਦਾ ਦਾਅਵਾ

0
2

ਬਰਨਾਲਾ ਪੁਲਿਸ ਨੇ ਇੱਕ ਕਥਿਤ ਨਸ਼ਾ ਤਸਕਰ ਦੇ ਘਰ ’ਤੇ ਪੀਲਾ ਪੰਜਾ ਚਲਾਇਆ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਇਹ ਮਕਾਨ ਨਸ਼ਾ ਤਸਕਰੀ ਦੀ ਕਮਾਈ ਨਾਲ ਤਿਆਰ ਕੀਤਾ ਗਿਆ ਸੀ। ਕਾਰਵਾਈ ਦੌਰਾਨ ਐਸਪੀ ਬਰਨਾਲਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਮਕਾਨ ਢਾਹੇ ਜਾਣ ਮੌਕੇ ਪਰਿਵਾਰ ਦੇ ਮੈਂਬਰ ਰੋਂਦੇ ਹੋਏ ਵੀ ਨਜ਼ਰ ਆਏ। ਪੁਲਿਸ ਅਤੇ ਪ੍ਰਸ਼ਾਸਨ ਦੀ ਮੌਜੂਦਗੀ ਵਿੱਚ ਕਥਿਤ ਨਸ਼ਾ ਤਸਕਰ ਦੇ ਘਰ ’ਤੇ ਪੀਲਾ ਪੰਜਾ ਚਲਾ ਕੇ ਮਕਾਨ ਢਾਹੁਣ ਦੀ ਕਾਰਵਾਈ ਕੀਤੀ ਗਈ। ਪੁਲਿਸ ਅਧਿਕਾਰੀਆਂ ਮੁਤਾਬਕ ਪਰਿਵਾਰ ਖ਼ਿਲਾਫ਼ ਨਸ਼ਾ ਤਸਕਰੀ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦੇ ਧੰਦੇ ਨਾਲ ਜੁੜਿਆ ਹੋਇਆ ਸੀ ਅਤੇ ਇਸੇ ਕਮਾਈ ਨਾਲ ਇਹ ਮਕਾਨ ਬਣਾਇਆ ਗਿਆ ਸੀ।
ਬਰਨਾਲਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਇੱਕ ਨਸ਼ਾ ਤਸਕਰ ਦਾ ਉਹ ਮਕਾਨ ਢਾਹਿਆ ਗਿਆ ਹੈ ਜੋ ਨਸ਼ਾ ਤਸਕਰੀ ਦੀ ਕਮਾਈ ਨਾਲ ਬਣਾਇਆ ਗਿਆ ਸੀ। ਹੁਣ ਤੱਕ ਬਰਨਾਲਾ ਪੁਲਿਸ ਵੱਲੋਂ ਸੱਤ ਤੋਂ ਵੱਧ ਨਸ਼ਾ ਤਸਕਰਾਂ ਦੇ ਘਰਾਂ ’ਤੇ ਪੀਲਾ ਪੰਜਾ ਚਲਾਇਆ ਜਾ ਚੁੱਕਾ ਹੈ। ਆਉਣ ਵਾਲੇ ਸਮੇਂ ਵਿੱਚ ਵੀ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।
ਇਸ ਕਾਰਵਾਈ ਨੂੰ ਲੈ ਕੇ ਨਗਰ ਪੰਚਾਇਤ ਹੰਡਿਆਇਆ ਦੇ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਘਰ ਦੇ ਅੱਗੇ ਬਣੀਆਂ ਦੇਲੀਆਂ ਜਾਂ ਕਥਿਤ ਗੈਰਕਾਨੂੰਨੀ ਉਸਾਰੀ ਹਟਾਉਣ ਸਬੰਧੀ ਜਾਣਕਾਰੀ ਦਿੱਤੀ ਗਈ ਸੀ। ਪਰ ਜਦੋਂ ਪੂਰਾ ਮਕਾਨ ਢਾਹੁਣ ਸਬੰਧੀ ਸਵਾਲ ਕੀਤਾ ਗਿਆ ਤਾਂ ਅਧਿਕਾਰੀ ਨੇ ਸਪਸ਼ਟ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਉਹ ਕਲਰਕ ਹਨ ਅਤੇ ਈਓ ਛੁੱਟੀ ’ਤੇ ਹਨ। ਉਨ੍ਹਾਂ ਨੂੰ ਸਿਰਫ਼ ਮੌਕੇ ’ਤੇ ਨਿਗਰਾਨੀ ਲਈ ਭੇਜਿਆ ਗਿਆ ਸੀ, ਜਦਕਿ ਮੁੱਖ ਕਾਰਵਾਈ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਫਿਲਹਾਲ, ਬਰਨਾਲਾ ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਹਾਲਾਂਕਿ ਮਕਾਨ ਢਾਹੁਣ ਦੀ ਕਾਨੂੰਨੀ ਪ੍ਰਕਿਰਿਆ ਅਤੇ ਨਗਰ ਪੰਚਾਇਤ ਦੀ ਭੂਮਿਕਾ ਨੂੰ ਲੈ ਕੇ ਕੁਝ ਸਵਾਲ ਵੀ ਉੱਠ ਰਹੇ ਹਨ।

LEAVE A REPLY

Please enter your comment!
Please enter your name here