ਅੰਮ੍ਰਿਤਸਰ ’ਚ 18 ਸਾਲਾ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ/ ਪਰਿਵਾਰ ਨੇ ਲਾਸ਼ ਬਾਈਪਾਸ ’ਤੇ ਰੱਖ ਕੇ ਕੀਤਾ ਪ੍ਰਦਰਸ਼ਨ/ ਕਾਰਵਾਈ ਦੇ ਭਰੋਸੇ ਤੋਂ ਬਾਅਦ ਚੁੱਕਿਆ ਧਰਨਾ

0
2

 

ਬੀਤੇ ਦਿਨ ਗੁਰਦਾਸਪੁਰ ਦੇ ਪਿੰਡ ਔਜਲਾ ਵਾਸੀ 18 ਸਾਲਾ ਨੌਜਵਾਨ ਅਭਿਸ਼ੇਕ ਅਭੀ ਦੀ ਅੰਮ੍ਰਿਤਸਰ ਦੇ ਇੱਕ ਹੋਟਲ  ਵਿੱਚ ਭੇਦਭਰੀ ਹਾਲਾਤ ਵਿੱਚ ਮੌਤ ਹੋ ਗਈ ਸੀ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਕਤਲ ਦੀ ਸ਼ੱਕਾ ਜਾਹਰ ਕਰਦਿਆਂ ਮ੍ਰਿਤਕ ਦੀ ਲਾਸ਼ ਨੂੰ ਹਾਈਵੇ ਤੇ ਰੱਖ ਕੇ ਪ੍ਰਦਰਸ਼ਨ ਕੀਤਾ। ਪਰਿਵਾਰ ਦਾ ਇਲਜ਼ਾਮ ਸੀ ਕਿ ਉਨ੍ਹਾਂ ਨੂੰ ਇਕ ਵਿਅਕਤੀ ਉਤੇ ਕਤਲ ਦਾ ਸ਼ੱਕ ਸੀ, ਜਿਸ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਲਾਸ਼ ਸੜਕ ਤੇ ਰੱਖ ਕੇ ਹਾਈਵੇ ਜਾਮ ਕੀਤਾ ਸੀ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਪਰਿਵਾਰ ਨੂੰ ਬਣਦੀ ਕਾਰਵਾਈ ਦੀ ਭਰੋਸਾ ਦਿੱਤਾ, ਜਿਸ ਤੋਂ ਬਾਅਦ ਪਰਿਵਾਰ ਨੇ ਧਰਨਾ ਸਮਾਪਤ ਕਰ ਦਿੱਤਾ।

LEAVE A REPLY

Please enter your comment!
Please enter your name here