ਮੋਗਾ ਪਹੁੰਚੇ ਭਾਜਪਾ ਰਾਜ ਸਭਾ ਮੈਂਬਰ ਤਰੁੱਣ ਚੁੱਘ/ ਗੋਲੀਕਾਂਡ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ/ ਕਿਹਾ, ਬਲਿਦਾਨ ਦਾ ਸਦਾ ਰਿਣੀ ਰਹੇਗਾ ਦੇਸ਼

0
2

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮਹਾਂਸਚਿਵ ਤਰੁਣ ਚੁੱਘ ਅੱਜ ਮੋਗਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਮੋਗਾ ਗੋਲੀਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਜਲੀ ਦਿੱਤੀ। ਆਪਣੇ ਸੰਬੋਧਨ ਵਿਚ ਤਰੁਣ ਚੁੱਘ ਨੇ ਕਿਹਾ ਕਿ ਮੋਗਾ ਗੋਲੀਕਾਂਡ ਦੇਸ਼ ਦੇ ਇਤਿਹਾਸ ਦਾ ਇੱਕ ਬਹੁਤ ਹੀ ਦੁਖਦਾਈ ਅਧਿਆਇ ਹੈ ਅਤੇ ਇਸ ਕੁਰਬਾਨੀ ਲਈ ਦੇਸ਼ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ। ਉਨ੍ਹਾਂ ਦੱਸਿਆ ਕਿ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਉਨ੍ਹਾਂ ਦੀ ਦਿੱਲੀ ਇੱਛਾ ਸੀ ਜੋ ਅੱਜ ਪੂਰੀ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਰਾਸ਼ਟਰ ਅਤੇ ਸਮਾਜ ਦੀ ਸੇਵਾ ਕਰਦਿਆਂ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦਾਂ ਦਾ ਬਲਿਦਾਨ ਕਦੇ ਵੀ ਵਿਸਾਰਿਆ ਨਹੀਂ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ਹੀਦਾਂ ਦੇ ਸੰਘਰਸ਼, ਸਾਹਸ ਅਤੇ ਤਿਆਗ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਚੁੱਘ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਸ਼ਾਂਤੀ ਲਈ ਆਪਣਾ ਸਰਵੋੱਚ ਬਲਿਦਾਨ ਦੇਣ ਵਾਲੇ ਸ਼ਹੀਦਾਂ ਦਾ ਰਾਸ਼ਟਰ ਹਮੇਸ਼ਾ ਰਿਣੀ ਰਹੇਗਾ। ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਤਰੁਣ ਚੁੱਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਾਨੂੰਨ ਅਤੇ ਨੀਤੀਆਂ ਕਿਸਾਨਾਂ ਦੇ ਹਿੱਤ ਵਿੱਚ ਹਨ, ਪਰ ਕੁਝ ਤਾਕਤਾਂ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ‘ਤੇ ਅੱਗੇ ਲਿਜਾਣ ਲਈ ਭਾਰਤੀ ਜਨਤਾ ਪਾਰਟੀ ਦੀ ਡਬਲ ਇੰਜਣ ਸਰਕਾਰ ਹੀ ਸਮਰੱਥ ਹੈ। ਇਸ ਮੌਕੇ ਭਾਜਪਾ ਆਗੂਆਂ, ਵਰਕਰਾਂ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕਾਂ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਬਲਿਦਾਨ ਨੂੰ ਯਾਦ ਕੀਤਾ।

LEAVE A REPLY

Please enter your comment!
Please enter your name here