ਪੰਜਾਬ ਮੋਗਾ ‘ਚ ਦਰਦਨਾਕ ਸੜਕ ਹਾਦਸਾ/ ਟਰੱਕ ਦੀ ਚਪੇਟ ‘ਚ ਆਉਣ ਨਾਲ ਮਹਿਲਾ ਦੀ ਮੌਤ/ ਟਰੱਕ ਚਾਲਕ ਫਰਾਰ; ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - June 25, 2026 0 2 Facebook Twitter Pinterest WhatsApp ਮੋਗਾ ਜ਼ਿਲ੍ਹੇ ਦੇ ਥਾਣਾ ਅਜੀਤਵਾਲ ਅਧੀਨ ਪੈਂਦੇ ਖੇਤਰ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਟਰੱਕ ਦੀ ਚਪੇਟ ਵਿੱਚ ਆਉਣ ਕਾਰਨ ਇੱਕ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 50 ਸਾਲਾ ਚਰਨਜੀਤ ਕੌਰ ਵਾਸੀ ਪਿੰਡ ਫੂਲਾ ਸਿੰਘ ਵਾਲਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਹ ਸੜਕ ਕੰਢੇ ਪੈਦਲ ਜਾ ਰਹੀ ਸੀ ਕਿ ਦੋ ਟਰੱਕਾਂ ਦੀ ਆਪਸੀ ਕ੍ਰਾਸਿੰਗ ਦੌਰਾਨ ਇਕ ਟਰੱਕ ਦੀ ਲਪੇਟ ਵਿਚ ਆ ਗਏ, ਜਿਸ ਕਾਰਨ ਉਸ ਦੀ ਮੌਕੇ ਤੇ ਮੌਤ ਹੋ ਗਈ। ਘਟਨਾ ਤੋਂ ਬਾਅਦ ਟਰੱਕ ਚਾਲਕ ਮੈਕੇ ਤੇ ਫਰਾਰ ਗਿਆ। ਪੁਲਿਸ ਨੇ ਟਰੱਕ ਨੂੰ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਅਜੀਤਵਾਲ ਦੇ ਮੁਖੀ ਰਾਜ ਸਿੰਘ ਦੇ ਦੱਸਣ ਮੁਤਾਬਕ ਟਰੱਕ ਚਾਲਕ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਟਰੱਕ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।