ਵਿਧਾਇਕ ਧਾਲੀਵਾਲ ਦਾ ਕਾਂਗਰਸ ਵੱਲ ਨਿਸ਼ਾਨਾ/ ਧਰਮ ਦੇ ਨਾਮ ’ਤੇ ਸਿਆਸਤ ਦੇ ਇਲਜ਼ਾਮ/ ਕਿਹਾ, ਅਕਾਲ ਤਖਤ ਢਾਹੁਣ ਵਾਲੇ ਸਾਨੂੰ ਸਿਖਾ ਰਹੇ ਨੇ…

0
2

 

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਨੂੰ ਵੱਲ ਨਿਸ਼ਾਨਾ ਸੇਧਿਆ ਹੈ। ਅੰਮ੍ਰਿਤਸਰ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਦੀਆਂ ਉਪਲਬਧਈਆਂ ਗਿਣਾਉਂਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ ਉਹ ਕੁੱਝ ਕਰ ਵਿਖਾਇਆ ਹੈ, ਜਿਸ ਦੀ ਵਿਰੋਧੀਆਂ ਨੇ ਕਦੇ ਕਲਪਨਾ ਵੀ ਨਹੀਂ ਸੀ ਕੀਤੀ ਅਤੇ ਹੁਣ ਕੋਈ ਵਾਹ ਚਲਦੀ ਨਾ ਵੇਖ ਕੇ ਸ੍ਰੀ ਅਕਾਲ ਤਖਤ ਸਾਹਿਬ ਮਾਮਲੇ ਵਿਚ ਮੁੱਖ ਮੰਤਰੀ ਖਿਲਾਫ ਮੁਹਿੰਮ ਚਲ ਰਹੇ ਨੇ। ਵਿਰੋਧੀਆਂ ਦੀ ਮੁਹਿੰਮ ਨੂੰ ਸਿਆਸੀ ਸਟੰਟ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ 1984 ਵਿਚ ਸ੍ਰੀ ਅਕਾਲ ਸਾਹਿਬ ਤੇ ਹਮਲਾ ਕਰਨ ਵਾਲੇ ਸਾਨੂੰ ਮੱਤਾ ਦੇ ਰਹੇ ਨੇ।
ਧਾਲੀਵਾਲ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਸਿੱਖਿਆ, ਸਿਹਤ, ਰੁਜ਼ਗਾਰ, ਸੜਕਾਂ, ਨਹਿਰੀ ਪਾਣੀ ਅਤੇ ਉਦਯੋਗ ਦੇ ਖੇਤਰ ਵਿੱਚ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ। ਸਰਕਾਰ ਨੇ 2022 ਦੀਆਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ, ਮੁਹੱਲਾ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਧਾਲੀਵਾਲ ਨੇ ਇਹ ਵੀ ਐਲਾਨ ਕੀਤਾ ਕਿ 1 ਜੁਲਾਈ ਤੋਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਦੀਆਂ ਤਿਆਰੀਆਂ ਅੰਤਿਮ ਪੜਾਅ ਵਿੱਚ ਹਨ। ਅਕਾਲ ਤਖ਼ਤ ਸਾਹਿਬ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ‘ਤੇ ਪ੍ਰਤੀਕਿਰਿਆ ਦਿੰਦਿਆਂ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਨੂੰ ਸਿੱਖਾਂ ਦੀਆਂ ਭਾਵਨਾਵਾਂ ਅਤੇ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਬਾਰੇ ਸਿੱਖਿਆ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨ੍ਹਾਂ 1984 ਦੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਹਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਾਂਗਰਸ ਨੂੰ ਪਹਿਲਾਂ ਆਪਣੇ ਇਤਿਹਾਸ ਬਾਰੇ ਜਵਾਬ ਦੇਣਾ ਚਾਹੀਦਾ ਹੈ।
ਧਾਲੀਵਾਲ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਪੰਜਾਬ ਦੇ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਧਾਰਮਿਕ ਅਤੇ ਸਿਆਸੀ ਮਸਲਿਆਂ ਨੂੰ ਉਭਾਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪੂਰਾ ਸਤਿਕਾਰ ਕਰਦੇ ਹਨ ਅਤੇ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਸਰਕਾਰ ਅਮਨ-ਕਾਨੂੰਨ ਅਤੇ ਵਿਕਾਸ ਦੇ ਏਜੰਡੇ ‘ਤੇ ਪੂਰੀ ਤਰ੍ਹਾਂ ਵਚਨਬੱਧ ਹੈ।

LEAVE A REPLY

Please enter your comment!
Please enter your name here