ਪੰਜਾਬ ਫਤਹਿਗੜ੍ਹ ਜ਼ਿਲ੍ਹੇ ’ਚ ਅਕਾਲੀ ਦਲ ਨੂੰ ਹੁਲਾਰਾ/ 100 ਤੋਂ ਵੱਧ ਮਹਿਲਾਵਾਂ ਅਕਾਲੀ ਦਲ ’ਚ ਸ਼ਾਮਲ/ ਇਸਤਰੀ ਅਕਾਲੀ ਦਲ ਆਗੂਆਂ ਨੇ ਕੀਤਾ ਸਵਾਗਤ By admin - June 26, 2026 0 2 Facebook Twitter Pinterest WhatsApp ਹਲਕਾ ਫ਼ਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਪਿੰਡ ਜਲਵੇੜੀ ਗਿਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਇਲਾਕੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ 100 ਤੋਂ ਵੱਧ ਮਹਿਲਾਵਾਂ ਅਕਾਲੀ ਦਲ ਵਿੱਚ ਸ਼ਾਮਲ ਹੋ ਗਈਆਂ। ਅਕਾਲੀ ਦਲ ਦੇ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਮੁੱਖ ਸੇਵਾਦਾਰ ਅਤੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਇਸਤਰੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬੀ ਹਰਭਜਨ ਕੌਰ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ ਸਾਰੀਆਂ ਮਹਿਲਾਵਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਇਸ ਪ੍ਰਭਾਵਸ਼ਾਲੀ ਇਕੱਠ ਦੌਰਾਨ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਦਾ ਐਲਾਨ ਵੀ ਕੀਤਾ ਗਿਆ। ਸਰਕਲ ਨਬੀਪੁਰ ਦੀ ਜ਼ਿੰਮੇਵਾਰੀ ਸੌਂਪਦਿਆਂ ਬਬਨਪ੍ਰੀਤ ਕੌਰ ਨੂੰ ਸਰਕਲ ਪ੍ਰਧਾਨ ਅਤੇ ਹਰਪ੍ਰੀਤ ਕੌਰ ਨੂੰ ਮੀਤ ਪ੍ਰਧਾਨ ਥਾਪਿਆ ਗਿਆ। ਇਸੇ ਤਰ੍ਹਾਂ ਪਿੰਡ ਜਲਵੇੜੀ ਗਿਲਾਂ ਦੀ ਸਥਾਨਕ ਇਕਾਈ ਲਈ ਜਸਵੰਤ ਕੌਰ ਨੂੰ ਪਿੰਡ ਦੀ ਪ੍ਰਧਾਨ, ਹਰਪ੍ਰੀਤ ਕੌਰ ਨੂੰ ਮੀਤ ਪ੍ਰਧਾਨ ਅਤੇ ਵੀਰਪਾਲ ਕੌਰ ਨੂੰ ਸਰਪ੍ਰਸਤ ਵਜੋਂ ਨਿਯੁਕਤ ਕਰਕੇ ਪਾਰਟੀ ਦੀ ਕਮਾਨ ਸੌਂਪੀ ਗਈ। ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਹਿਲਾਵਾਂ ਦਾ ਇੰਨੀ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਲੋਕ ਮੌਜੂਦਾ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਪੰਜਾਬ, ਪੰਜਾਬੀਅਤ ਅਤੇ ਆਮ ਲੋਕਾਂ ਦੀ ਆਪਣੀ ਹਿਤੈਸ਼ੀ ਪਾਰਟੀ ਹੈ, ਜਿਸ ਨੇ ਹਮੇਸ਼ਾ ਔਰਤਾਂ ਦੇ ਮਾਣ-ਸਨਮਾਨ ਅਤੇ ਹੱਕਾਂ ਦੀ ਰਾਖੀ ਕੀਤੀ ਹੈ।