ਗੁਰਦਾਸਪੁਰ ’ਚ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ/ ਨਹਿਰ ਕੰਢੇ ਰੁੱਖ ਨਾਲ ਲਟਕਦੀ ਮਿਲੀ ਲਾਸ਼/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ

0
2

ਗੁਰਦਾਸਪੁਰ ਦੇ ਪਿੰਡ ਬੁੱਟਰ ਕਲਾਂ ਵਿਖੇ ਮਾਹੌਲ ਉਸ ਵੇਲੇ ਦਹਿਸ਼ਤ ਵਾਲਾ ਬਣ ਗਿਆ ਜਦੋਂ ਲੋਕਾਂ ਨੇ ਨਹਿਰ ਕੰਢੇ ਦਰੱਖਤ ਨਾਲ ਇਕ ਨੌਜਵਾਨ ਦੀ ਲਾਸ਼ ਲਕਟਦੀ ਵੇਖੀ। ਲੋਕਾ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਥੱਲੇ ਲਾਹ ਕੇ ਜਾਂਚ ਕੀਤੀ। ਮ੍ਰਿਤਕ ਦੀ ਜੇਬ ਵਿਚੋਂ ਮਿਲੇ ਪਛਾਣ ਪੱਤਰ ਤੋਂ ਉਸਦੀ ਸ਼ਨਾਖਤ ਜਗਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਠੀਕਰਾਵਾਲ ਸੁੱਚਾ ਵਜੋਂ ਹੋਈ ਹੈ।

ਪਿੰਡ ਦੇ ਸਰਪੰਚ ਮਨਪ੍ਰੀਤ ਸਿੰਘ ਦੇ ਦੱਸਣ ਮੁਤਾਬਕ ਮ੍ਰਿਤਕ ਲੁਧਿਆਣਾ ਵਿੱਚ ਗੱਡੀ ਚਲਾਉਂਦਾ ਸੀ ਅਤੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ। ਪੁਲਿਸ ਨੇ ਪਿੰਡ ਦੇ ਸਰਪੰਚ ਦੇ ਬਿਆਨਾਂ ਦੇ ਆਧਾਰ ਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗੌਰਤਲਬ ਹੈ ਕਿ ਇਸੇ ਤਰ੍ਹਾਂ ਨਹਿਰ ਕਿਨਾਰਿਓਂ ਕੁਝ ਦਿਨ ਪਹਿਲਾਂ ਪਿੰਡ ਮੱਲੀਆਂ ਥਾਣਾ ਕਾਹਨੂੰਵਾਨ ਵਿੱਚ ਵੀ ਇੱਕ ਨੌਜਵਾਨ ਦੀ ਲਾਸ਼ ਮਿਲੀ ਸੀ। ਲਗਾਤਾਰ ਹੋ ਰਹੀਆਂ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਆਮ ਲੋਕਾਂ ਵਿੱਚ ਕਈ ਤਰ੍ਹਾਂ ਦੀ ਚਰਚਾ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

LEAVE A REPLY

Please enter your comment!
Please enter your name here