ਕੋਟਕਪੂਰਾ ਪੁਲਿਸ਼ ਦਾ ਨਸ਼ਾ ਤਸ਼ਕਰਾਂ ’ਤੇ ਐਕਸ਼ਨ/ 53 ਗਰਾਮ ਹੈਰੋਇਨ ਸਮੇਤ ਪਤੀ-ਪਤਨੀ ਗ੍ਰਿਫਤਾਰ/ ਦੋਵਾਂ ਖਿਲਾਫ ਐਨਡੀਪੀਐਸ ਤਹਿਤ ਕੇਸ ਦਰਜ

0
2

 

ਸੀਆਈਏ ਸਟਾਫ ਜੈਤੋ ਦੀ ਟੀਮ ਨੇ ਕੋਟਕਪੂਰਾ ਵਿੱਚ 53 ਗ੍ਰਾਮ ਹੈਰੋਇਨ ਸਮੇਤ ਇੱਕ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੋਟਕਪੂਰਾ ਨਿਵਾਸੀ ਮਲਕੀਤ ਸਿੰਘ ਅਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਥਾਣਾ ਸਿਟੀ ਕੋਟਕਪੂਰਾ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮਲਕੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਦੋ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਪੁਲਿਸ ਤੋਂ ਬਚਣ ਲਈ ਪਤਨੀ ਦੀ ਮਦਦ ਨਾਲ ਨਸ਼ੇ ਸਪਲਾਈ ਕਰ ਰਿਹਾ ਸੀ।
ਜਾਣਕਾਰੀ ਅਨੁਸਾਰ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੀਆਈਏ ਸਟਾਫ ਜੈਤੋ ਦੇ ਇੰਚਾਰਜ ਏਐੱਸਆਈ ਦਰਸ਼ਨ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਦੇਵੀ ਵਾਲਾ ਰੋਡ, ਕੋਟਕਪੂਰਾ ਵਿਖੇ ਸ਼ੱਕ ਦੇ ਆਧਾਰ ’ਤੇ ਇੱਕ ਪਤੀ-ਪਤਨੀ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 53 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਦੋਵਾਂ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਬਰਾਮਦ ਕੀਤੀ ਗਈ ਹੈਰੋਇਨ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਸਕੇ।

LEAVE A REPLY

Please enter your comment!
Please enter your name here