ਪੰਜਾਬ ਅੰਮ੍ਰਿਤਸਰ ਦੇ ਰਿਜੋਰਟ ‘ਚ ਵਿਆਹ ਸਮਾਗਮ ਦੌਰਾਨ ਚੋਰੀ/ ਸ਼ਗਨ ਨਾਲ ਭਰਿਆ ਪਰਸ ਤੇ ਕੀਮਤੀ ਸਮਾਨ ਗਾਇਬ/ ਪਰਿਵਾਰ ਨੇ ਸਟਾਫ ‘ਤੇ ਲਾਏ ਗੰਭੀਰ ਆਰੋਪ By admin - June 26, 2026 0 2 Facebook Twitter Pinterest WhatsApp ਅੰਮ੍ਰਿਤਸਰ ਦੇ ਇੱਕ ਰਿਜੋਰਟ ਵਿੱਚ ਹੋਏ ਵਿਆਹ ਸਮਾਗਮ ਦੌਰਾਨ ਚੋਰੀ ਦੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪੀੜਿਤ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਚੋਰੀ ਨੂੰ ਅੰਜਾਮ ਦੇਣ ਲਈ ਪਹਿਲਾਂ ਉਨ੍ਹਾਂ ਦਾ ਧਿਆਨ ਭਟਕਾਇਆ ਗਿਆ ਅਤੇ ਫਿਰ ਕੀਮਤੀ ਸਮਾਨ ਚੋਰੀ ਕਰ ਲਿਆ ਗਿਆ ਹੈ। ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਕਾਰਵਾਈ ਮੰਗੀ ਹੈ। ਪੁਲਿਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਿਤ ਪਰਿਵਾਰ ਦੀ ਮੈਂਬਰ ਕਿਰਨਦੀਪ ਕੌਰ ਨੇ ਦੱਸਿਆ ਕਿ 21 ਜੂਨ ਨੂੰ ਉਨ੍ਹਾਂ ਦੀ ਬੇਟੀ ਦਾ ਵਿਆਹ ਰਿਜੋਰਟ ਵਿੱਚ ਸੀ। ਇਸ ਦੌਰਾਨ ਸ਼ਗਨ ਅਤੇ ਹੋਰ ਕੀਮਤੀ ਸਮਾਨ ਵਾਲੇ ਬੈਗ ਇੱਕ ਥਾਂ ਰੱਖੇ ਹੋਏ ਸਨ। ਉਨ੍ਹਾਂ ਦਾ ਦੋਸ਼ ਹੈ ਕਿ ਇੱਕ ਵਿਅਕਤੀ ਨੇ ਉਨ੍ਹਾਂ ‘ਤੇ ਕੈਮੀਕਲ ਸੁੱਟ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਨੂੰ ਵਾਸ਼ਰੂਮ ਲਿਜਾਇਆ ਗਿਆ। ਇਸ ਦੌਰਾਨ ਕੁਝ ਲੋਕਾਂ ਨੇ ਪਰਿਵਾਰ ਦਾ ਧਿਆਨ ਭਟਕਾ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਦਾ ਇਹ ਵੀ ਦਾਅਵਾ ਹੈ ਕਿ ਪੂਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈ ਹੈ ਅਤੇ ਕੁਝ ਸਟਾਫ ਮੈਂਬਰਾਂ ਦੀ ਭੂਮਿਕਾ ਵੀ ਸ਼ੱਕ ਦੇ ਘੇਰੇ ਵਿੱਚ ਹੈ। ਉੱਧਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਸਬੰਧੀ ਪੁਲਿਸ ਸਟੇਸ਼ਨ ਵਿੱਚ ਮੁਕੱਦਮਾ ਨੰਬਰ 195 ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਦੋ ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ, ਜੋ ਵਿਆਹ ਸਮਾਗਮ ਦੌਰਾਨ ਪੈਲੇਸ ਵਿੱਚ ਘੁੰਮਦੇ ਨਜ਼ਰ ਆਏ ਸਨ। ਪੁਲਿਸ ਦਾ ਕਹਿਣਾ ਹੈ ਕਿ ਚੋਰੀ ਕੀਤੇ ਗਏ ਪਰਸ ਵਿੱਚ ਨਕਦੀ ਅਤੇ ਹੋਰ ਕੀਮਤੀ ਸਮਾਨ ਸੀ। ਜਾਂਚ ਤੇਜ਼ੀ ਨਾਲ ਜਾਰੀ ਹੈ ਅਤੇ ਪੁਲਿਸ ਨੂੰ ਉਮੀਦ ਹੈ ਕਿ ਇੱਕ-ਦੋ ਦਿਨਾਂ ਦੇ ਅੰਦਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।