ਪੰਜਾਬ ਸਰਕਾਰ ਦਾ ਨਹਿਰੀ ਪਾਣੀ ਨੂੰ ਲੈ ਕੇ ਵੱਡਾ ਬਿਆਨ/ 76 ਲੱਖ ਏਕੜ ਜ਼ਮੀਨ ਤਕ ਨਹਿਰੀ ਪਾਣੀ ਪਹੁੰਚਾਉਣ ਦਾ ਦਾਅਵਾ/ ਸੀਨੀਅਰ ਆਗੂ ਬਲਤੇਜ ਪੰਨੂ ਨੇ ਸਾਂਝਾ ਕੀਤੀ ਜਾਣਕਾਰੀ

0
3

ਪੰਜਾਬ ਸਰਕਾਰ ਨੇ ਕਿਸਾਨਾਂ ਤਕ ਨਹਿਰੀ ਪਾਣੀ ਪਹੁੰਚਾਉਣ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰ ਬਲਤੇਜ ਪੰਨੂ ਦੇ ਦੱਸਣ ਮੁਤਾਬਕ ਪੰਜਾਬ ਵਿਚ ਪਹਿਲੀ ਵਾਰ 76 ਲੱਖ ਏਕੜ ਜ਼ਮੀਨ ਤਕ ਨਹਿਰੀ ਪਾਣੀ ਪਹੁੰਚਦਾ ਕੀਤਾ ਗਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਂਆਂ ਬਲਤੇਜ ਪੰਨੂ ਨੇ ਕਿਹਾ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾਂ ਦਹਾਕਿਆਂ ਬਾਅਦ ਪਹਿਲੀ ਵਾਰ ਐਨੀ ਵੱਡੀ ਮਾਤਰਾ ਵਿਚ ਜ਼ਮੀਨਾਂ ਨੂੰ ਨਹਿਰੀ ਪਾਣੀ ਨਾਲ ਸਿੰਜਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਕੋਸ਼ਿਸ਼ ਸਦਕਾਂ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਈ ਹੈ, ਜਿਸ ਦੇ ਚਲਦਿਆਂ ਪਾਣੀ ਦਾ ਲੇਵਲ ਉਪਰ ਆ ਰਿਹਾ ਹੈ। ਪਿਛਲੀਆਂ ਸਰਕਾਰਾਂ ਨੂੰ ਨਿਸ਼ਾਨੇ ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਸਮੇਂ ਐਨਾ ਜ਼ਿਆਦਾ ਨਹਿਰੀ ਪਾਣੀ ਬੇਕਾਰ ਜਾਂਦਾ ਸੀ ਪਰ ਮਾਨ ਸਰਕਾਰ ਨੇ ਸੁਚੱਜੇ ਪ੍ਰਬੰਧ ਕਰ ਕੇ ਇਹ ਪਾਣੀ ਕਿਸਾਨਾਂ ਦੇ ਖੇਤਾਂ ਤਕ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੂੰ ਇਹ ਪਾਣੀ ਕਿੱਥੇ ਜਾਂਦਾ ਸੀ, ਬਾਰੇ ਜਵਾਬ ਦੇਣਾ ਚਾਹੀਦਾ ਹੈ।

LEAVE A REPLY

Please enter your comment!
Please enter your name here