ਕਪੂਰਥਲਾ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ/ ਅਣਪਛਾਤਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ/ ਪਰਿਵਾਰ ਨੇ ਮੰਗਿਆ ਇਨਸਾਫ, ਪੁਲਿਸ ਕਰ ਰਹੀ ਜਾਂਚ

0
2

ਕਪੂਰਥਲਾ ਦੇ ਲਾਹੌਰੀ ਗੇਟ ਇਲਾਕੇ ਵਿੱਚ ਇੱਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਲੋਕਾਂ ਦੀ ਮਦਦ ਨਾਲ ਗੰਭੀਰ ਜ਼ਖਮੀ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਮੌਕੇ ਤੇ ਪਹੁੰਚੀ ਸਿਟੀ ਪੁਲਿਸ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਦੀ ਪੁਸ਼ਟੀ ਕਰਦੇ ਹੋਏ ਡੀਐਸਪੀ ਸਬ-ਡਵੀਜ਼ਨ ਕਪੂਰਥਲਾ ਸ਼ੀਤਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਜਤਿੰਦਰ ਸਹਿਗਲ ਉਰਫ਼ ਜਿੰਦਰ ਵਜੋਂ ਹੋਈ ਹੈ, ਜੋ ਕਿ ਲਾਹੌਰੀ ਗੇਟ ਦਾ ਰਹਿਣ ਵਾਲਾ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ, ਸ਼ਾਮ 4 ਵਜੇ ਦੇ ਕਰੀਬ ਕੁਝ ਅਣਪਛਾਤੇ ਹਮਲਾਵਰਾਂ ਨੇ ਮੁਹੱਲਾ ਲਾਹੌਰੀ ਗੇਟ ਵਿੱਚ ਜਤਿੰਦਰ ਸਹਿਗਲ ਨੂੰ ਘੇਰ ਲਿਆ ਅਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਵਾਰਦਾਤ ਅੰਜ਼ਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ ਹੋ ਗਏ। ਗੁਆਂਢੀਆਂ ਨੇ ਜ਼ਖਮੀ ਜਤਿੰਦਰ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਸਾਬਕਾ ਕਾਂਗਰਸੀ ਕੌਂਸਲਰ ਚੋਣ ਦੁਸ਼ਮਣੀ ਕਾਰਨ ਆਪਣੀ ਨਰਾਜ਼ਗੀ ਕੱਢ ਰਿਹਾ ਸੀ ਅਤੇ ਹੋਰ ਲੋਕਾਂ ਦੇ ਨਾਮ ਵੀ ਲੈ ਰਿਹਾ ਸੀ। ਮ੍ਰਿਤਕ ਛੇ ਭੈਣਾਂ ਦਾ ਇਕਲੌਤਾ ਭਰਾ ਸੀ।
ਡੀਐਸਪੀ ਸ਼ੀਤਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪੂਰੀ ਜਾਂਚ ਚੱਲ ਰਹੀ ਹੈ। ਮੁੱਢਲੀ ਜਾਂਚ ਨਿੱਜੀ ਦੁਸ਼ਮਣੀ ਵੱਲ ਇਸ਼ਾਰਾ ਕਰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਨੇ ਤਿੰਨ ਹਮਲਾਵਰਾਂ ਦੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਤਿੰਨ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ, ਅਤੇ ਬਾਕੀ ਸ਼ੱਕੀਆਂ ਦੀ ਪਛਾਣ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here