ਪੰਜਾਬ ਦੇ ਸਰਕਾਰੀ ਸਕੂਲਾਂ ਦੀ ਜੇਈਈ ਅਡਵਾਂਸ ਨਤੀਜਿਆਂ ’ਚ ਝੰਡੀ/ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਪਾਸ ਕੀਤੀ ਔਖੀ ਪ੍ਰੀਖਿਆ/ ਸਿੱਖਿਆ ਮੰਤਰੀ ਹਰਜੋਤ ਬੈਸ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਦਿੱਤੀ ਵਧਾਈ

0
10

ਜੇਈਈ ਐਡਵਾਂਸਡ ਦੇ ਬੀਤੇ ਦਿਨ ਆਏ ਨਤੀਜਿਆਂ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਐ। ਇਨ੍ਹਾਂ ਨਤੀਜਿਆਂ ਵਿਚ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਸਫਲਤਾ ਹਾਸਲ ਕੀਤੀ ਐ। ਉਧਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਪ੍ਰਾਪਤੀ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।  ਹਰਜੋਤ ਬੈਂਸ ਨੇ ਕਿਹਾ ਕਿ ਇਹ ਵਿਦਿਆਰਥੀ ਆਮ ਪਰਿਵਾਰਾਂ ਨਾਲ ਸਬੰਧਤ ਹਨ। ਅਜਿਹੇ ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਦੀ ਪ੍ਰੀਖਿਆ ਪਾਸ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਅਪਰੈਲ ਮਹੀਨੇ ਵਿੱਚ ਵਿਸ਼ੇਸ਼ ਸਿਖਲਾਈ ਦਿੱਤੀ ਗਈ ਸੀ ਜਿਸ ਸਦਕਾ ਇਹ ਵਿਦਿਆਰਥੀ ਪ੍ਰੀਖਿਆ ਪਾਸ ਕਰਨ ਵਿੱਚ ਕਾਮਯਾਬ ਹੋ ਸਕੇ ਹਨ।  ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਦਿਆਰਥੀਆਂ ਨੇ JEE ਅਡਵਾਂਸ ਦੀ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ‘ਚੋਂ ਜ਼ਿਆਦਾਤਰ ਲੋੜਵੰਦ ਪਰਿਵਾਰਾਂ ਦੇ ਬੱਚੇ ਹਨ। ਪ੍ਰੀਖਿਆ ਪਾਸ ਕਰਨ ਵਾਲੇ ਅਰਸ਼ਦੀਪ ਸਿੰਘ ਦੀ ਮਾਂ ਸਫ਼ਾਈ ਕਰਮਚਾਰੀ ਹੈ, ਜਦਕਿ ਜਸਪ੍ਰੀਤ ਦੇ ਪਿਤਾ ਸਿਰਫ਼ 7 ਹਜ਼ਾਰ ਰੁਪਏ ਪ੍ਰਤੀ ਮਹੀਨੇ ਕਮਾਉਂਦੇ ਹਨ। ਹੁਣ ਇਹ ਸਭ ਆਈਆਈਟੀ ‘ਚ ਪੜ੍ਹਾਈ ਕਰਨਗੇ। ਇਸੇ ਦੌਰਾਨ ਸੀਨੀਅਰ ਆਪ ਆਗੂ ਮਨੀਸ਼ ਸਿਸੋਦਿਆ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਜੇਈਈ ਅਡਵਾਂਸ ਦੀ ਇਮਤਿਹਾਨ ਪਾਸ ਕਰਨ ਨੂੰ ਇਤਿਹਾਸਕ ਪ੍ਰਾਪਤੀ ਕਰਾਰ ਦਿੱਤਾ ਐ। ਉਨ੍ਹਾਂ ਇਸ ਬਾਰੇ ਪੋਸਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਜੇਈਈ ਅਡਵਾਂਸ ਵਰਗੀ ਦੇਸ਼ ਦੀ ਸਭ ਤੋਂ ਮੁਸ਼ਕਿਲ ਪ੍ਰੀਖਿਆ ਪਾਸ ਕਰ ਲਈ ਹੈ… ਤੇ ਹੁਣ ਇਹ ਬੱਚੇ ਆਈਆਈਟੀ ‘ਚ ਪੜ੍ਹਣਗੇ ਕੱਲ ਤੱਕ ਪੰਜਾਬ ਦੇ ਜਿਨ੍ਹਾਂ ਸਕੂਲਾਂ ਦੀਆਂ ਕੰਧਾਂ ਤੱਕ ਨਹੀਂ ਸੀ। ਅੱਜ ਉਨ੍ਹਾਂ ਸਕੂਲਾਂ ਦੇ ਬੱਚੇ ਆਪਣੇ ਸੁਪਨਿਆਂ ਦੀ ਉਡਾਨ ਭਰ ਰਹੇ ਹਨ… ਸਿੱਧੇ ਆਈਆਈਟੀ ਤੱਕ। ਦੱਸ ਦਈਏ ਕਿ ਜੇਈਈ ਅਡਵਾਂਸ ਦੇ ਰਿਜ਼ਲਟ ‘ਚ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀ ਪਾਸ ਹੋਏ ਹਨ। ਇਨ੍ਹਾਂ ਸਾਰੇ ਵਿਦਿਆਰਥੀਆਂ ਦੀ ਕੋਚਿੰਗ ਦਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਗਿਆ ਸੀ, ਜਿਸ ਕਾਰਨ ਇਸ ਨੂੰ ਸਰਕਾਰ ਦੇ ਸਿੱਖਿਆ ਮੰਡਲ ਦੀ ਵੱਡੀ ਪ੍ਰਾਪਤੀ ਮੰਨਿਆ ਜਾ ਰਿਹਾ ਐ।

LEAVE A REPLY

Please enter your comment!
Please enter your name here