ਰਾਜਾ ਵੜਿੰਗ ਨੇ ਮਨਰੇਗਾ ਨੂੰ ਲੈ ਕੇ ਘੇਰੀ ਸਰਕਾਰ/ VB-G RAM G ਸਕੀਮ ‘ਤੇ ਯੂ-ਟਰਨ ’ਤੇ ਚੁੱਕੇ ਸਵਾਲ/ ਭਾਜਪਾ ਨਾਲ ਡੀਲ ਜਾਂ ਸਮਝੌਤਾ ਹੋਣ ਦੇ ਲਾਏ ਇਲਜ਼ਾਮ

0
2

ਕਾਂਗਰਸੀ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਵੱਲੋਂ ਮਨਰੇਗਾ ਦੀ ਥਾਂ ਬਣਾਈ VB-G RAM G ਸਕੀਮ ਨੂੰ ਲਾਗੂ ਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ’ਤੇ ਲਿਆ ਹੈ। ਸਰਕਾਰ ਦੇ ਇਸ ਮਾਮਲੇ ਵਿਚ ਯੂ-ਟਰਨ ਲੈਣ ਉਤੇ ਸਵਾਲ ਖੜ੍ਹੇ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਨਰੇਗਾ ਨਾਲ ਛੇੜਛਾੜ ਕਰ ਕੇ ਲੱਖਾਂ ਵਰਕਰਾਂ ਦੇ ਹੱਕਾਂ ਤੇ ਡਾਕਾ ਮਾਰਿਆ ਹੈ ਪਰ ਆਮ ਆਦਮੀ ਪਾਰਟੀ ਨੇ ਪਹਿਲਾਂ ਸੈਸ਼ਨ ਬੁਲਾ ਕੇ ਇਸ ਦਾ ਵਿਰੋਧ ਕੀਤਾ ਅਤੇ ਹੁਣ ਇਸ ਨੂੰ ਲਾਗੂ ਕਰ ਦਿੱਤਾ ਹੈ ਜੋ ਆਮ ਆਦਮੀ ਪਾਰਟੀ ਤੇ ਭਾਜਪਾ ਵਿਚਾਲੇ ਕੋਈ ਡੀਲ ਜਾਂ ਸਮਝੌਤਾ ਹੋਣ ਦਾ ਸ਼ੱਕ ਪੈਦਾ ਕਰਦਾ ਹੈ। ਉਨ੍ਹਾਂ ਨੇ ਸਰਕਾਰ ਨੂੰ ਇਸ ਮੁੱਦੇ ਤੇ ਆਪਣੀ ਸਥਿਤੀ ਸਪੱਸ਼ਟ ਕਰਨ ਦੀ ਚੁਨੌਤੀ ਦਿੱਤੀ ਹੈ।

LEAVE A REPLY

Please enter your comment!
Please enter your name here