ਪੰਜਾਬ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਣ ਪਹੁੰਚੇ ਵਿਧਾਇਕ ਸੇਖੋਂ/ ਜਥੇਦਾਰ ਦੇ ਸੁਝਾਅ ਪ੍ਰਵਾਨ ਕਰਨ ਦਾ ਦਾਅਵਾ/ ਕਿਹਾ, ਗੁਰੂ ਦੇ ਅਦਬ ਲਈ ਕਿਸੇ ਹਦ ਤਕ ਜਾ ਸਕਦੀ ਸਰਕਾਰ By admin - June 29, 2026 0 3 Facebook Twitter Pinterest WhatsApp ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਜਥੇਦਾਰ ਦੇ ਸਖਤ ਕਾਨੂੰਨ ਬਾਰੇ ਦਿੱਤੇ ਸੁਝਾਵਾਂ ਨੂੰ ਖਿੱੜੇ ਮੱਥੇ ਪ੍ਰਵਾਨ ਕਰਨ ਦੀ ਗੱਲ ਕਹੀ ਹੈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ੀ ਦੌਰਾਨ ਮੀਡੀਆ ਨਾਲ ਗੱਲਬਾਤ ਦੌਰਾਨ ਵਿਧਾਇਕ ਸੇਖੋਂ ਨੇ ਉਹ ਸਾਰੇ ਵਿਧਾਇਕ ਗੁਰੂ ਸਾਹਿਬ ਦੇ ਚਰਨਾਂ ਵਿੱਚ ਆਪਣਾ ਸਪਸ਼ਟੀਕਰਨ ਦੇਣ ਪਹੁੰਚ ਰਹੇ ਹਨ ਅਤੇ ਜਥੇਦਾਰ ਸਾਹਿਬ ਇਸ ਕਾਨੂੰਨ ਸਬੰਧੀ ਜੋ ਵੀ ਸੁਝਾਅ ਦੇਣਗੇ, ਉਸ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕਾਨੂੰਨ ਗੁਰੂ ਸਾਹਿਬ ਦੇ ਅਦਬ ਅਤੇ ਸਤਿਕਾਰ ਨੂੰ ਬਹਾਲ ਰੱਖਣ ਲਈ ਬਣਾਇਆ ਗਿਆ ਹੈ ਅਤੇ ਜੇਕਰ ਕੋਈ ਵਿਅਕਤੀ ਬੇਅਦਬੀ ਵਰਗਾ ਘਿਨਾਉਣਾ ਅਪਰਾਧ ਕਰਦਾ ਹੈ, ਤਾਂ ਉਸ ਨੂੰ ਅਜਿਹੀ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਕਿ ਉਸ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਯਾਦ ਰੱਖਣ। ਵਿਰੋਧੀਆਂ ਦੇ ਇਤਰਾਜ਼ਾਂ ਦਾ ਜਵਾਬ ਦਿੰਦਿਆਂ ਸੇਖੋ ਨੇ ਯਾਦ ਕਰਵਾਇਆ ਕਿ ਇਹ ਕਾਨੂੰਨ ਅਸਲ ਵਿੱਚ 2008 ਵਿੱਚ ਅਕਾਲੀ ਦਲ ਦੀ ਸਰਕਾਰ ਵੇਲੇ ਸ਼ੁਰੂ ਹੋਇਆ ਸੀ। ਮੌਜੂਦਾ ਸਰਕਾਰ ਨੇ 2026 ਵਿੱਚ ਇਸ ਵਿੱਚ ਸੋਧ ਕਰਕੇ ਸਜ਼ਾਵਾਂ ਨੂੰ ਹੋਰ ਸਖ਼ਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਨੂੰ ਕੋਈ ਕਮੀ ਲੱਗਦੀ ਹੈ, ਤਾਂ ਉਹ ਜਥੇਦਾਰ ਸਾਹਿਬ ਦੇ ਮਾਰਗਦਰਸ਼ਨ ਹੇਠ ਸਰਕਾਰ ਵੱਲੋਂ ਹਰ ਜ਼ਰੂਰੀ ਕਦਮ ਚੁੱਕਣ ਲਈ ਤਿਆਰ ਹਨ। ਸੇਖੋਂ ਨੇ ਕਿਹਾ ਕਿ ਬਾਬੇ ਨਾਨਕ ਦੀ ਬਾਣੀ ਸਾਰੀ ਦੁਨੀਆ ਨੂੰ ‘ਏਕਮਕਾਰ’ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ, ਇਸ ਲਈ ਗੁਰੂ ਸਾਹਿਬ ਦੇ ਸਤਿਕਾਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।