ਪੰਜਾਬ ਮਾਧੋਪੁਰ ਹੈੱਡਵਰਕਸ ਦੇ ਗੇਟਾਂ ਦੀ ਟੈਸਟਿੰਗ ਸ਼ੁਰੂ/ ਪਿਛਲੇ ਸਾਲ ਹੜ੍ਹਾਂ ਦੌਰਾਨ ਟੁੱਟੇ ਸੀ ਗੇਟ/ ਪ੍ਰਸ਼ਾਸਨ ਨੇ ਲੋਕਾਂ ਨੂੰ ਚਿੰਤਾ ਨਾ ਕਰਨ ਦੀ ਅਪੀਲ By admin - June 29, 2026 0 3 Facebook Twitter Pinterest WhatsApp ਪਠਾਨਕੋਟ ਦੇ ਮਾਧੋਪੁਰ ਹੈੱਡਵਰਕਸ ਉਤੇ ਲਗਾਏ ਗਏ ਨਵੇਂ ਗੇਟਾਂ ਦੀ ਟੈਸਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਗੇਟ ਪਿਛਲੇ ਸਾਲ ਰਣਜੀਤ ਸਾਗਰ ਡੈਮ ਤੋਂ ਪਾਣੀ ਛੱਡਣ ਕਾਰਨ ਰੁੜ ਗਏ ਸਨ, ਜਿਨ੍ਹਾਂ ਦੀ ਥਾਂ ਸਾਰੇ ਇਲੈਕਟ੍ਰਾਨਿਕ ਗੇਟ ਬਣਾਏ ਗਏ ਹਨ, ਜਿਨ੍ਹਾਂ ਦੀ ਪਾਣੀ ਛੱਡ ਕੇ ਟੈਸਟਿੰਗ ਕੀਤੀ ਜਾ ਰਹੀ ਹੈ। ਉਧਰ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਲੋਕਾਂ ਅੰਦਰ ਦਹਿਸ਼ਤ ਪਾਈ ਜਾ ਰਹੀ ਹੈ। ਭੋਆ ਹਲਕੇ ਦੇ ਕਥਨੌਰ ਪੁਲ ਨੇੜੇ ਇਕੱਤਰ ਹੋਏ ਲੋਕਾਂ ਨੇ ਪਾਣੀ ਵਧਣ ਨੂੰ ਲੈ ਕੇ ਚਿੰਤਾ ਜਾਹਰ ਕੀਤੀ। ਪ੍ਰਸ਼ਾਸਨ ਨੇ ਸਾਰੇ ਪੁਖਤਾ ਪ੍ਰਬੰਧ ਹੋਣ ਦਾ ਦਾਅਵਾ ਕਰਦਿਆਂ ਲੋਕਾਂ ਨੂੰ ਦਹਿਸ਼ਤ ਵਿਚ ਨਾ ਆਉਣ ਦੀ ਅਪੀਲ ਕੀਤੀ ਹੈ।