Uncategorized ਬਠਿੰਡਾ ਦੀ ਗੋਨਿਆਣਾ ਮੰਡੀ ’ਚ ਪੀੜਤ ਪਰਿਵਾਰ ਨੂੰ ਮਿਲੇ ਹਰਸਿਮਰਤ ਬਾਦਲ/ ਪੁਲਿਸ ਤਸ਼ੱਦਦ ਨਾਲ ਜਾਨ ਗੁਆਉਣ ਵਾਲੇ ਨੌਜਵਾਨ ਦੇ ਪ੍ਰਵਾਰ ਨਾਲ ਪ੍ਰਗਟਾਇਆ ਦੁੱਖ/ ਸਰਕਾਰ ਵੱਲ ਸਾਧੇ ਨਿਸ਼ਾਨੇ, ਨਸ਼ਿਆਂ ਖਿਲਾਫ ਮੁਹਿੰਮ ’ਤੇ ਚੁੱਕੇ ਵੱਡੇ ਸਵਾਲ By admin - June 3, 2025 0 11 Facebook Twitter Pinterest WhatsApp ਬਠਿੰਡਾ ਦੀ ਗੋਨਿਆਣਾ ਮੰਡੀ ’ਚ ਇਕ ਨੌਜਵਾਨ ਦੀ ਪੁਲਿਸ ਤਸ਼ੱਦਦ ਕਾਰਨ ਹੋਈ ਮੌਤ ਦਾ ਮੁੱਦਾ ਲਗਾਤਾਰ ਗਰਮਾਇਆ ਹੋਇਆ ਐ। ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਮ੍ਰਿਤਕ ਨੌਜਵਾਨ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਐ। ਇਸ ਦੌਰਾਨ ਪੰਜਾਬ ਸਰਕਾਰ ਵੱਲ ਤਿੱਖੇ ਨਿਸ਼ਾਨੇ ਸੇਧਦਿਆਂ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁਧ ਮੁਹਿੰਮ ’ਤੇ ਵੱਡੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸ਼ਹਿ ਤੇ ਪੁਲਿਸ ਵੱਲੋਂ ਬੇਦੋਸ਼ਿਆਂ ਤੇ ਤਸ਼ੱਦਦ ਕੀਤਾ ਜਾ ਰਿਹਾ ਐ। ਉਨ੍ਹਾਂ ਨੇ ਮੌਕੇ ਤੇ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਬੀਬੀ ਬਾਦਲ ਨੇ ਕਿਹਾ ਕਿ ਜੋ ਕੋਈ ਵੀ ਇਸ ਮਾਮਲੇ ਵਿਚ ਦੋਸ਼ੀ ਹੈ, ਉਸਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਨੇ ਪਰਿਵਾਰ ਨੂੰ ਭਰੋਸਾ ਦੁਆਇਆ ਕਿ ਉਹ ਉਸ ਵਾਸਤੇ ਨਿਆਂ ਹਾਸਲ ਕਰਨ ਵਾਸਤੇ ਆਪਣੇ ਵੱਲੋਂ ਹਰ ਸੰਭਵ ਯਤਨ ਕਰਨਗੇ। ਬੀਬੀ ਬਾਦਲ ਨੇ ਇਹ ਵੀ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਮੁਆਵਜ਼ਾ ਮਿਲੇ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ। ਉਹਨਾਂ ਕਿਹਾ ਕਿ ਪਰਿਵਾਰ ਦੀ ਭਲਾਈ ਵਾਸਤੇ ਅਜਿਹਾ ਕਰਨਾ ਜ਼ਰੂਰੀ ਹੈ ਕਿਉਂਕਿ ਪਰਿਵਾਰ ਨੇ ਇਕਲੌਤਾ ਕਮਾਊ ਪੁੱਤ ਗੁਆ ਲਿਆ ਹੈ। ਪਰਿਵਾਰਕ ਮੈਂਬਰਾਂ ਨੇ ਬੀਬੀ ਬਾਦਲ ਨੂੰ ਦੱਸਿਆ ਕਿ ਤਰੱਕੀਆਂ ਹਾਸਲ ਕਰਨ ਦੇ ਚੱਕਰ ਵਿਚ ਪੁਲਿਸ ਵਾਲਿਆਂ ਨੇ ਉਹਨਾਂ ਦਾ ਨੌਜਵਾਨ ਪੁੱਤਰ ਮਾਰ ਮੁਕਾਇਆ ਹੈ। ਉਹਨਾਂ ਕਿਹਾ ਕਿ ਇਹ ਸਭ ਕੁਝ ਉਸੇ ਤਰੀਕੇ ਹੋ ਰਿਹਾ ਹੈ ਜਿਵੇਂ ਅਤਿਵਾਦ ਵੇਲੇ ਹੋਇਆ ਕਰਦਾ ਸੀ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੁਲਿਸ ਹਿਰਾਸਤ ਵਿਚ ਉਹਨਾਂ ਦੇ ਪੁੱਤਰ ਨਾਲ ਇਕ ਡੂੰਘੀ ਸਾਜ਼ਿਸ਼ ਤਹਿਤ ਤਸ਼ੱਦਦ ਢਾਹਿਆ ਗਿਆ। ਉਹਨਾਂ ਮੰਗ ਕੀਤੀ ਕਿ ਇਸ ਸਾਜ਼ਿਸ਼ ਨੂੰ ਬੇਨਕਾਬ ਕੀਤਾ ਜਾਵੇ। ਬੀਬੀ ਬਾਦਲ ਦੀ ਆਮਦ ਤੋਂ ਬਾਅਦ ਪੀੜਤ ਪਰਿਵਾਰ ਅੰਦਰ ਵੀ ਛੇਤੀ ਇਨਸਾਫ ਮਿਲਣ ਦੀ ਆਸ ਜਾਗੀ ਐ। ਮ੍ਰਿਤਕ ਨੌਜਵਾਨ ਦੀ ਪਤਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਦੇ ਆਉਣ ਨਾਲ ਉਹਨਾਂ ਨੂੰ ਇੱਕ ਕਿਰਨ ਦੀ ਆਸ ਜਾਗੀ ਹੈ ਕਿਉਂਕਿ ਹਰਸਿਮਰਤ ਕੌਰ ਬਾਦਲ ਨੇ ਉਹਨਾਂ ਦੇ ਸਾਹਮਣੇ ਹੀ ਪੁਲਿਸ ਅਧਿਕਾਰੀਆਂ ਨੂੰ ਫਟਕਾਰ ਲਗਾਈ ਅਤੇ ਇਨਸਾਫ ਦੇਣ ਦੀ ਗੱਲ ਵੀ ਕਹੀ ਹੈ। ਉਹਨਾਂ ਕਿਹਾ ਕਿ ਉਹਨਾਂ ਵੱਲੋਂ 5 ਜੂਨ ਨੂੰ ਬਠਿੰਡਾ ਦੇ ਐਸਐਸਪੀ ਦਫਤਰ ਅੱਗੇ ਧਰਨਾ ਲਗਾ ਕੇ ਇਨਸਾਫ ਲਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।