ਅਜਨਾਲਾ ਵਾਸੀ ਨੌਜਵਾਨ ਦੀ ਸਲੋਵਾਕੀਆ ’ਚ ਮੌਤ/ ਰੋਜ਼ੀ ਰੋਟੀ ਖਾਤਰ ਗਿਆ ਸੀ ਵਿਦੇਸ਼/ ਡੁੱਬਣ ਕਾਰਨ ਗਈ ਜਾਨ

0
2

ਅਜਨਾਲਾ ਨਾਲ ਸਬੰਧਤ 23 ਸਾਲਾ ਨੌਜਵਾਨ ਦੀ ਵਿਦੇਸ਼ੀ ਧਰਤੀ ਸਲੋਵਾਕੀਆ ਵਿਖੇ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗੁਸੇਵਕ ਸਿੰਘ ਨਾਮ ਦਾ ਇਹ ਨੌਜਵਾਨ ਰੋਜ਼ੀ ਰੋਟੀ ਦੀ ਭਾਲ ਵਿਚ ਸਲੋਵਾਕੀਆ ਗਿਆ ਸੀ, ਜਿੱਥੇ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ। ਗੁਰਸੇਵਕ ਸਿੰਘ ਦੀ ਮੌਤ ਦੀ ਖਬਰ ਬਾਅਦ ਪਰਿਵਾਰ ਅੰਦਰ ਸੋਗ ਦੀ ਲਹਿਰ ਹੈ। ਪਰਿਵਾਰ ਨੇ ਸਰਕਾਰ ਤੋਂ ਮ੍ਰਿਤਕ ਦੇਹ ਭਾਰਤ ਲਿਆਉਣ ਵਿਚ ਮਦਦ ਦੀ ਅਪੀਲ ਕੀਤੀ ਹੈ।
ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਕਰੀਬ ਅੱਠ ਮਹੀਨੇ ਪਹਿਲਾਂ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਅਤੇ ਰੋਜ਼ੀ-ਰੋਟੀ ਕਮਾਉਣ ਲਈ ਵਰਕ ਪਰਮਿਟ ‘ਤੇ ਸਲੋਵਾਕੀਆ ਗਿਆ ਸੀ। ਪਰ ਪਾਣੀ ਵਿੱਚ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਵਿੱਚ ਚੀਕ-ਚਿਹਾੜਾ ਮਚ ਗਿਆ। ਭਰਾ ਦੀ ਮੌਤ ਦੀ ਖ਼ਬਰ ਸੁਣਕੇ ਭੈਣ ਬੇਹੋਸ਼ ਹੋ ਗਈ, ਜਦਕਿ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਆਉਣ ਵਾਲੀ 31 ਦਸੰਬਰ ਨੂੰ ਗੁਰਸੇਵਕ ਦੇ ਵੱਡੇ ਭਰਾ ਦਾ ਵਿਆਹ ਸੀ ਅਤੇ ਘਰ ਵਿੱਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਇਸ ਹਾਦਸੇ ਨੇ ਘਰ ਦੀਆਂ ਖੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ। ਪੀੜਤ ਪਰਿਵਾਰ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਭਾਰਤੀ ਦੂਤਾਵਾਸ ਕੋਲ ਅਪੀਲ ਕੀਤੀ ਹੈ ਕਿ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਆਪਣੇ ਵਤਨ ਦੀ ਧਰਤੀ ‘ਤੇ ਕਰ ਸਕਣ।

LEAVE A REPLY

Please enter your comment!
Please enter your name here