
ਕਾਂਗਰਸੀ ਸਾਂਸਦ ਡਾ. ਧਰਮਵੀਰ ਗਾਂਧੀ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮੁੱਦੇ ਉਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਸੰਗਰੂਰ ਵਿਖੇ ਯੂਥ ਕਾਂਗਰਸ ਦੇ ਆਗੂਆਂ ਦੀ ਹਾਜ਼ਰੀ ਵਿਚ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਗਾਂਧੀ ਨੇ ਕਿਹਾ ਕਿ ਜਿਸ ਦੇਸ਼ ਨੂੰ ਦੁਨੀਆ ਦਾ ਸਭ ਤੋਂ ਨੌਜਵਾਨ ਦੇਸ਼ ਕਿਹਾ ਜਾਂਦਾ ਹੈ, ਉੱਥੇ ਅੱਜ ਪੜ੍ਹੇ-ਲਿਖੇ ਨੌਜਵਾਨ ਨੌਕਰੀਆਂ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਜਿੱਥੇ ਦੇਸ਼ ਵਿੱਚ ਵੱਡੇ-ਵੱਡੇ ਜਨਤਕ ਅਦਾਰੇ ਖੋਲ੍ਹ ਕੇ ਲੱਖਾਂ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦਿੱਤਾ ਗਿਆ ਸੀ, ਉੱਥੇ ਹੀ ਅੱਜ ਦੀ ਸਰਕਾਰ ਨੌਜਵਾਨਾਂ ਦਾ ਭਵਿੱਖ ਦਾਅ ‘ਤੇ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੌਜਵਾਨਾਂ ਦੀ ਸ਼ਕਤੀ ਨੂੰ ਦੇਸ਼ ਹਿੱਤ ਵਿਚ ਵਰਤਣ ਵਿਚ ਬੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ, ਜਿਸ ਦਾ ਖਮਿਆਜਾ ਨੌਜਵਾਨ ਪੀੜੀ ਤੇ ਦੇਸ਼ ਭੁਗਤ ਰਿਹਾ ਹੈ।
ਉਨ੍ਹਾਂ ਕਿਹਾ ਕਿ ਹਿੰਦੁਸਤਾਨ ਦੁਨੀਆ ਦਾ ਸਭ ਤੋਂ ਨੌਜਵਾਨ ਦੇਸ਼ ਹੈ, ਜਿੱਥੋਂ ਦੀ 65 ਫੀਸਦੀ ਆਬਾਦੀ 35 ਸਾਲ ਤੋਂ ਘੱਟ ਉਮਰ ਦੀ ਹੈ। ਜਿੱਥੇ ਜਾਪਾਨ, ਇਟਲੀ ਅਤੇ ਅਮਰੀਕਾ ਵਰਗੇ ਦੇਸ਼ ਬਜ਼ੁਰਗਾਂ ਦੇ ਦੇਸ਼ ਬਣਦੇ ਜਾ ਰਹੇ ਹਨ, ਉੱਥੇ ਹੀ ਭਾਰਤ ਕੋਲ ਸਭ ਤੋਂ ਵੱਡੀ ਨੌਜਵਾਨ ਸ਼ਕਤੀ ਹੈ ਪਰ ਅਫ਼ਸੋਸ ਕਿ ਇਸ ਸ਼ਕਤੀ ਅਤੇ ਪੋਟੈਂਸ਼ੀਅਲ ਦਾ ਸਹੀ ਇਸਤੇਮਾਲ ਨਹੀਂ ਕੀਤਾ ਜਾ ਰਿਹਾ।
ਨਿੱਜੀ ਤਜ਼ਰਬੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ 1947 ਵਿੱਚ ਆਜ਼ਾਦੀ ਤੋਂ ਬਾਅਦ, ਦੇਸ਼ ਵਿੱਚ ਸੀਮਤ ਸਾਧਨ ਹੋਣ ਦੇ ਬਾਵਜੂਦ ਪੰਜਾਬ ਯੂਨੀਵਰਸਿਟੀ, PAU ਅਤੇ PGI ਵਰਗੇ ਵੱਡੇ ਅਦਾਰੇ ਖੋਲ੍ਹੇ ਗਏ। ਕਾਂਗਰਸ ਸਰਕਾਰ ਨੇ 1951 ਤੋਂ 1964 ਦਰਮਿਆਨ 45 ਵੱਡੇ ਪਬਲਿਕ ਸੈਕਟਰ ਖੜ੍ਹੇ ਕੀਤੇ, ਜਿਨ੍ਹਾਂ ਨੇ ਪਿੰਡਾਂ ਦੇ ਗਰੀਬ ਬੱਚਿਆਂ ਨੂੰ ਚੁੱਕ ਕੇ ਮਿਡਲ ਕਲਾਸ ਵਿੱਚ ਸ਼ਾਮਲ ਕੀਤਾ ਅਤੇ ਪੱਕੀਆਂ ਨੌਕਰੀਆਂ ਦਿੱਤੀਆਂ।
Vo 3 ਪਰ ਅੱਜ ਦੇ ਦੌਰ ਵਿੱਚ MBA ਅਤੇ B.Tech ਵਰਗੀਆਂ ਉੱਚੀਆਂ ਡਿਗਰੀਆਂ ਹਾਸਲ ਕਰਕੇ ਵੀ ਨੌਜਵਾਨ 12 ਤੋਂ 15 ਹਜ਼ਾਰ ਰੁਪਏ ਦੀਆਂ ਨੌਕਰੀਆਂ ਲਈ ਦਿੱਲੀ-ਨੋਇਡਾ ਵਰਗੇ ਸ਼ਹਿਰਾਂ ਵਿੱਚ ਧੱਕੇ ਖਾ ਰਹੇ ਹਨ। ਇਸ ਦੇ ਨਾਲ ਹੀ ਪਿਛਲੇ ਕੁਝ ਸਮੇਂ ਵਿੱਚ ਦੇਸ਼ ਅੰਦਰ NEET 2024 ਸਮੇਤ 65 ਵੱਡੇ ਸਰਕਾਰੀ ਪੇਪਰ ਲੀਕ ਹੋ ਚੁੱਕੇ ਹਨ, ਜਿਸ ਕਾਰਨ ਲੱਖਾਂ ਹੋਣਹਾਰ ਨੌਜਵਾਨਾਂ ਦਾ ਭਵਿੱਖ ਪੂਰੀ ਤਰ੍ਹਾਂ ਨਾਲ ਬਰਬਾਦ ਹੋ ਗਿਆ ਹੈ।

