ਪੰਜਾਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਧਾਇਕਾਂ ਦੀ ਪੇਸ਼ੀ/ ਜਥੇਦਾਰ ਨੇ ਇਕ ਮਹੀਨੇ ਦਾ ਦਿੱਤਾ ਸਮਾਂ/ ਸਪੀਕਰ ਸੰਧਵਾਂ ਬੋਲੇ, ਵਿਚਾਰ ਕਰੇਗੀ ਸਰਕਾਰ By admin - June 29, 2026 0 3 Facebook Twitter Pinterest WhatsApp ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੀਟਿੰਗ ਨੂੰ ਸਾਰਥਕ ਕਰਾਰ ਦਿੱਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਗੁਰੂ ਰਾਮਦਾਸ ਪਾਤਸ਼ਾਹ ਦੀ ਕਿਰਪਾ ਨਾਲ ਉਨ੍ਹਾਂ ਨੂੰ ਦਰਬਾਰ ਸਾਹਿਬ ਵਿਖੇ ਅਰਦਾਸ ਕਰਨ ਦਾ ਮੌਕਾ ਮਿਲਿਆ। ਇਸ ਤੋਂ ਪਹਿਲਾਂ ਜਥੇਦਾਰ ਸਾਹਿਬ ਦੇ ਸੱਦੇ ‘ਤੇ ਉਹ ਅਤੇ ਆਮ ਆਦਮੀ ਪਾਰਟੀ ਦੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਵਿਖੇ ਨਿਮਰਤਾ ਨਾਲ ਪੇਸ਼ ਹੋਏ। ਉਨ੍ਹਾਂ ਦੱਸਿਆ ਕਿ ਜਥੇਦਾਰ ਸਾਹਿਬ ਨਾਲ ਲੰਬੀ ਅਤੇ ਸਾਰਥਕ ਵਿਚਾਰ-ਚਰਚਾ ਹੋਈ ਹੈ ਅਤੇ ਸਰਕਾਰ ਇਸ ਦੌਰਾਨ ਸਾਹਮਣੇ ਆਏ ਸੁਝਾਵਾਂ ‘ਤੇ ਵਿਚਾਰ ਕਰੇਗੀ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਨੂੰ ਧਿਆਨ ਵਿੱਚ ਰੱਖਦਿਆਂ ਮੀਟਿੰਗ ਦੇ ਵੇਰਵਿਆਂ ਨੂੰ ਜਨਤਕ ਕਰਨਾ ਉਚਿਤ ਨਹੀਂ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਨਯੋਗ ਜਥੇਦਾਰ ਸਾਹਿਬ ਨੇ ਸਾਰੇ ਵਿਧਾਇਕਾਂ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੁਝ ਸੋਧਾਂ (ਅਮੈਂਡਮੈਂਟਸ) ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਹੀਂ ਭੇਜੀਆਂ ਜਾਣਗੀਆਂ। ਜਿਵੇਂ ਹੀ ਇਹ ਸੋਧਾਂ ਪ੍ਰਾਪਤ ਹੋਣਗੀਆਂ, ਸਰਕਾਰ ਅਤੇ ਵਿਧਾਇਕ ਉਨ੍ਹਾਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਨਗੇ ਅਤੇ ਇੱਕ ਮਹੀਨੇ ਦੇ ਅੰਦਰ ਆਪਣਾ ਫ਼ੈਸਲਾ ਲੈਣਗੇ।