ਪੰਜਾਬ ਤਰਨ ਤਾਰਨ ਪੁਲਿਸ ਦਾ ਨਸ਼ਾ ਮਾਮਲੇ ’ਚ ਐਕਸ਼ਨ/ ਗ਼ੈਰ ਕਾਨੂੰਨੀ ਨਸ਼ਾ ਛਡਾਊ ਕੇਂਦਰ ਦਾ ਪਰਦਾਫਾਸ਼/ 7 ਵਿਅਕਤੀ ਰਿਹਾਅ ਕਰਵਾ ਕੇ ਜਾਂਚ ਕੀਤੀ ਸ਼ੁਰੂ By admin - June 30, 2026 0 2 Facebook Twitter Pinterest WhatsApp ਤਰਨ ਤਾਰਨ ਪੁਲਿਸ ਨੇ ਫਰਜ਼ੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕਰਦਿਆਂ 7 ਵਿਅਕਤੀਆਂ ਨੂੰ ਛੁਡਵਾ ਕੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿਚ ਭਰਤੀ ਕਰਵਾਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਅੰਮ੍ਰਿਤਸਰ ਵਾਸੀ ਵਿਅਕਤੀਆਂ ਵੱਲੋਂ ਫਰਜ਼ੀ ਨਸ਼ਾ ਮੁਕਤੀ ਕੇਂਦਰ ਚਲਾਉਣ ਦੀ ਸੂਹ ਮਿਲੀ ਸੀ। ਪੁਲਿਸ ਨੇ ਸਿਹਤ ਵਿਭਾਗ ਦੀ ਟੀਮ ਸਮੇਤ ਛਾਪੇਮਾਰੀ ਕਰ ਕੇ ਕੇਂਦਰ ਵਿੱਚੋਂ ਸੱਤ ਵਿਅਕਤੀਆਂ ਨੂੰ ਰਿਹਾਅ ਕਰਵਾ ਕੇ ਪਿੰਡ ਠਰੂ ਸਥਿਤ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ। ਥਾਣਾ ਸਿਟੀ ਤਰਨ ਤਾਰਨ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਦੇ ਦੱਸਣ ਮੁਤਾਬਕ ਮੁਲਜ਼ਮ ਰਾਣਾ ਪ੍ਰਤਾਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਦੂਜੇ ਮੁਲਜ਼ਮ ਸਰਬਜੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।