ਫਰੀਦਕੋਟ ’ਚ ਕਾਂਗਰਸੀ ਆਗੂਆਂ ਨੇ ਘੇਰੀ ਕੇਂਦਰ ਸਰਕਾਰ/ ਵਿਦਿਆਰਥੀਆਂ ਦੀ ਗੂੰਜ ਮੁਹਿੰਮ ਤਹਿਤ ਸਾਧੇ ਨਿਸ਼ਾਨੇ/ ਸਿੱਖਿਆ ਨਾਕਾਮੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ

0
2

ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਦੇਸ਼ ਵਿਆਪੀ ਵਿਦਿਆਰਥੀਆਂ ਦੀ ਗੂੰਜ ਮਹਿੰਮ ਦੇ ਤਹਿਤ ਕੇਂਦਰ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਖਿਲਾਫ ਲਗਾਤਾਰ ਮੰਗ ਉਠਾਈ ਜਾ ਰਹੀ ਹੈ। ਇਸੇ ਤਹਿਤ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਹਲਕਾ ਨਕੋਦਰ ਦੇ ਇੰਚਾਰਜ ਡਾ. ਨਵਜੋਤ ਸਿੰਘ ਦਹੀਆ ਨੇ ਫਰੀਦਕੋਟ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਕੇਂਦਰ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ।  ਆਪਣੇ ਸੰਬੋਧਨ ਵਿਚ ਨਵਜੋਤ ਦਹੀਆ ਨੇ ਕਿਹਾ ਕਿ ਵਾਰ-ਵਾਰ ਹੋ ਰਹੇ ਪੇਪਰ ਲੀਕ ਅਤੇ ਪ੍ਰੀਖਿਆ ਘੁਟਾਲਿਆਂ ਨੇ ਲੱਖਾਂ ਮਿਹਨਤੀ ਵਿਦਿਆਰਥੀਆਂ ਦੇ ਸੁਪਨੇ ਤੋੜ ਦਿੱਤੇ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਸਿੱਖਿਆ ਖੇਤਰ ਦੀਆਂ ਨਾਕਾਮੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੀ ਜ਼ਿੰਦਗੀ ਦੇ ਕੀਮਤੀ ਸਾਲ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਲਗਾ ਦਿੰਦੇ ਹਨ ਅਤੇ ਮਾਪੇ ਆਪਣੀ ਜਿੰਦਗੀ ਭਰ ਦੀ ਕਮਾਈ ਉਨ੍ਹਾਂ ਦੀ ਪੜਾਈ ‘ਤੇ ਖਰਚ ਕਰਦੇ ਹਨ, ਪਰ ਸਰਕਾਰ ਦੀਆਂ ਨਾਕਾਮੀਆਂ ਕਾਰਨ ਉਨਾਂ ਦਾ ਭਵਿੱਖ ਦਾਅ ਤੇ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਅੱਜ ਨੀਟ ਵਰਗੇ ਟੈਸਟ ਦੀ ਤਿਆਰੀ ਆਮ ਲੋਕਾਂ ਲਈ ਵੱਡਾ ਆਰਥਿਕ ਬੋਝ ਬਣ ਚੁੱਕੀ ਹੈ ਜਿਥੇ ਮਾਪਿਆਂ ਨੂੰ ਕੋਚਿੰਗ ਸੈਂਟਰਾਂ ਹੋਸਟਲਾਂ ਕਿਤਾਬਾਂ ਅਤੇ ਹੋਰ ਪੜਾਈ ਦੇ ਖਰਚਿਆਂ ‘ਤੇ ਲੱਖਾਂ ਰੁਪਏ ਖਰਚਣੇ ਪੈਂਦੇ ਹਨ। ਕਈ ਪਰਿਵਾਰ ਕਰਜ਼ਾ ਲੈ ਕੇ ਆਪਣੇ ਬੱਚਿਆਂ ਨੂੰ ਪੜ੍ਹਾ ਰਹੇ ਹਨ।
ਡਾ. ਦਹੀਆ ਨੇ ਕਿਹਾ ਕਿ ਸਿੱਖਿਆ ਦੇ ਬੇਲਗਾਮ ਨਿੱਜੀਕਰਨ ਅਤੇ ਵਪਾਰੀਕਰਨ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਹੈ। ਸਰਕਾਰੀ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਮਜ਼ਬੂਤ ਕਰਨ ਦੀ ਬਜਾਏ ਅਜਿਹੀਆਂ ਨੀਤੀਆਂ ਅਪਣਾਈਆਂ ਗਈਆਂ ਹਨ ਜਿਨਾਂ ਕਾਰਨ ਮਹਿੰਗੇ ਪ੍ਰਾਈਵੇਟ ਖਾਈ ਹੋਰ ਵਧੀ ਹੈ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਹੋਣਹਾਰ ਵਿਦਿਆਰਥੀਆਂ ਨਾਲ ਬੇਇਨਸਾਫ਼ੀ ਹੋ ਰਹੀ ਹੈ। ਕੇਂਦਰ ਸਰਕਾਰ ਦੀ ਸਿੱਖਿਆ ਨੀਤੀ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਸੁਧਾਰਾਂ ਦੇ ਵਾਅਦਿਆਂ ਦੇ ਬਾਵਜੂਦ ਅੱਜ ਵੀ ਵਿਦਿਆਰਥੀਆਂ ਨੂੰ ਪੇਪਰ ਲੀਕ, ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਅਤੇ ਭਰਤੀ ਪ੍ਰਕਿਰਿਆ ਵਿੱਚ ਅਨਿਸ਼ਚਿਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਨਾਕਾਮੀਆਂ ਨੇ ਵਿਦਿਆਰਥੀਆਂ-ਮਾਪਿਆਂ ਦਾ ਸਿੱਖਿਆ ਪ੍ਰਣਾਲੀ ਤੋਂ ਵਿਸ਼ਵਾਸ ਹਿਲਾ ਦਿੱਤਾ ਹੈ।
ਡਾ. ਦਹੀਆ ਨੇ ਕਿਹਾ ਕਿ ਰਾਹੁਲ ਗਾਂਧੀ ਦੀ ‘ਵਿਦਿਆਰਥੀਆਂ ਦੀ ਗੂੰਜ’ ਮੁਹਿੰਮ ਰਾਹੀਂ ਕਾਂਗਰਸ ਪਾਰਟੀ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਆਵਾਜ਼ ਦੇਸ਼ ਭਰ ਵਿੱਚ ਬੁਲੰਦ ਕਰ ਰਹੀ ਹੈ। ਇਹ ਮੁਹਿੰਮ ਪਾਰਦਰਸ਼ੀ, ਨਿਰਪੱਖ ਅਤੇ ਜਵਾਬਦੇਹ ਪ੍ਰੀਖਿਆ ਪ੍ਰਣਾਲੀ ਦੀ ਮੰਗ ਕਰਦੀ ਹੈ ਤਾਂ ਜੋ ਹਰ ਵਿਦਿਆਰਥੀ ਆਪਣੀ ਯੋਗਤਾ ਦੇ ਆਧਾਰ ‘ਤੇ ਬਰਾਬਰ ਮੌਕਾ ਮਿਲ ਸਕੇ। ਡਾ. ਦਹੀਆ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਅਤੇ ਪ੍ਰੀਖਿਆ ਘੁਟਾਲਿਆਂ ਲਈ ਨੈਤਿਕ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ।

LEAVE A REPLY

Please enter your comment!
Please enter your name here