ਫਤਹਿਗੜ੍ਹ ਸਾਹਿਬ ਵਿਖੇ ਅਕਾਲੀ ਦਲ ਦਾ ਰੋਸ ਮਾਰਚ/ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਖਿਲਾਫ਼ ਨਾਅਰੇਬਾਜ਼ੀ/ ਵਾਇਰਲ ਵੀਡੀਓ ਮਾਮਲੇ ਨੂੰ ਲੈ ਕੇ ਕੀਤਾ ਪ੍ਰਦਰਸ਼ਨ

0
2

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਫਤਹਿਗੜ੍ਹ ਸਾਹਿਬ ਵਿਖੇ ਵਾਇਰਲ ਵੀਡੀਓ ਨੂੰ ਲੈ ਕੇ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਜਾ ਕੇ ਸਮਾਪਤ ਹੋਇਆ। ਮਾਰਚ ਦੌਰਾਨ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਨਾਅਰੇਬਾਜ਼ੀ ਕੀਤੀ ਗਈ। ਡੀਸੀ ਦਫ਼ਤਰ ਦੇ ਬਾਹਰ ਪਹੁੰਚ ਕੇ ਰੋਸ਼ ਪ੍ਰਦਰਸ਼ਨ ਕਰ ਰਹੇ ਆਗੂਆਂ ਵੱਲੋਂ ਮੁੱਖ ਮੰਤਰੀ ਦਾ ਪੁਤਲਾ ਵੀ ਫੂਕਿਆ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ  ਕਿਹਾ ਕਿ ਮੁੱਖ ਮੰਤਰੀ ਦੀ ਵਾਇਰਲ ਹੋਈ ਵੀਡੀਓ ਨੇ ਸਮੁੱਚੀ ਸਿੱਖ ਕੌਮ ਦੇ ਹਿਰਦਿਆਂ ਨੂੰ ਭਾਰੀ ਠੇਸ ਪਹੁੰਚਾਈ ਹੈ। ਉਨ੍ਹਾਂ ਦੱਸਿਆ ਕਿ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਵਾਇਰਲ ਵੀਡੀਓ ਦਾ ਬਹੁਤ ਗੰਭੀਰ ਨੋਟਿਸ ਲਿਆ ਗਿਆ ਹੈ। ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਗੁਰੂ ਦੋਖੀ’ ਕਰਾਰ ਦਿੱਤਾ ਗਿਆ ਹੈ ਅਤੇ ਦੇਸ਼-ਵਿਦੇਸ਼ ਦੀ ਸਮੁੱਚੀ ਸਿੱਖ ਸੰਗਤ ਨੂੰ ਉਨ੍ਹਾਂ ਦਾ ਸਮਾਜਿਕ ਤੇ ਸਿਆਸੀ ਬਾਈਕਾਟ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।

LEAVE A REPLY

Please enter your comment!
Please enter your name here