ਪੰਜਾਬ ਮੰਡੀ ਗੋਬਿੰਦਗੜ੍ਹ ’ਚ ਔਰਤ ਦੀ ਲਾਸ਼ ਮਿਲਣ ’ਤੇ ਹੜਕੰਮ/ ਜੁਗਾੜੂ ਰੇਹੜੇ ’ਤੇ ਬੈੱਡ ਬੋਕਸ ਅੰਦਰ ਛੁਪਾਈ ਸੀ ਲਾਸ਼/ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਆਰੰਭੀ By admin - June 30, 2026 0 2 Facebook Twitter Pinterest WhatsApp ਫਤਹਿਗੜ੍ਹ ਸਾਹਿਬ ਅਧੀਨ ਆਉਂਦੇ ਮੰਡੀ ਗੋਬਿੰਦਗੜ੍ਹ ਦੀ ਕਚਹਿਰੀ ਨੇੜੇ ਉਸ ਵੇਲੇ ਹੜਕੰਪ ਮੱਚ ਗਿਆ ਜਦੋਂ ਜੁਗਾੜੂ ਰੇਹੜੇ ਉਤੇ ਲੱਦੇ ਬੈੱਡ ਬੋਕਸ ਵਿਚੋਂ ਇਕ ਔਰਤ ਦੀ ਲਾਸ਼ ਬਰਾਮਦ ਹੋਈ। ਘਟਨਾ ਦੀ ਖ਼ਬਰ ਫੈਲਦੇ ਹੀ ਵੱਡੀ ਗਿਣਤੀ ਵਿੱਚ ਲੋਕ ਇਕੱਤਰ ਹੋ ਗਏ, ਜਿਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਕੀਤੀ ਜਾਂਚ ਦੌਰਾਨ ਬੋਕਸ ਵਿਚੋਂ ਔਰਤ ਦੀ ਲਾਸ਼ ਬਰਾਮਦ ਹੋਈ, ਜਿਸ ਨੂੰ ਜੁਗਾੜੂ ਰੇਹੜੇ ਵਿਚ ਲੱਦ ਕੇ ਲਿਜਾਇਆ ਜਾ ਰਿਹਾ ਹੈ। ਪੁਲਿਸ ਨੇ ਲੋਕਾਂ ਦੇ ਬਿਆਨਾਂ ਦੇ ਆਧਾਰ ਤੇ ਇਕ ਔਰਤ ਤੇ ਮਰਦ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਦਾ ਇਕ ਸਾਥੀ ਫਰਾਰ ਦੱਸਿਆ ਜਾ ਰਿਹਾ ਹੈ।