ਪਟਿਆਲਾ ਦੇ ਵੱਖ ਵੱਖ ਖੇਤਰਾਂ ਦਾ ਸਿਹਤ ਮੰਤਰੀ ਵੱਲੋਂ ਦੌਰਾ/ ਡਰੇਨੇਜ ਸਿਸਟਮ ਤੇ ਪਾਣੀ ਨਿਕਾਸੀ ਦਾ ਲਿਆ ਜਾਇਜ਼ਾ/ ਡੀਸੀ ਤੇ ਨਿਗਮ ਅਧਿਕਾਰੀਆਂ ਦੀ ਲਾਈ ਕਲਾਸ

0
3

ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਡਿਪਟੀ ਕਮਿਸ਼ਨਰ ਤੇ ਨਿਗਮ ਅਧਿਕਾਰੀਆਂ ਸਮੇਤ ਸ਼ਹਿਰ ਦੀ ਵੱਡੀ ਨਦੀ ਅਤੇ ਛੋਟੀ ਨਦੀ ਇਲਾਕੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਡਰੇਨੇਜ ਸਿਸਟਮ ਤੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਮੌਕੇ ਤੇ ਮੌਜੂਦ ਅਧਿਕਾਰੀਆਂ ਦੀ ਕੰਮ ਵਿਚ ਦੇਰੀ ਨੂੰ ਲੈ ਕੇ ਖਿਚਾਈ ਵੀ ਕੀਤੀ।
ਪਣੇ ਸੰਬੋਧਨ ਵਿਚ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਟਿਆਲਾ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਸਥਾਈ ਰਾਹਤ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਮਕਸਦ ਨਾਲ ਡਰੇਨੇਜ ਪ੍ਰਬੰਧ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਕੰਮ ਤੇਜ਼ੀ ਨਾਲ ਜਾਰੀ ਹੈ, ਤਾਂ ਜੋ ਭਵਿੱਖ ਵਿੱਚ ਭਾਰੀ ਬਰਸਾਤ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

LEAVE A REPLY

Please enter your comment!
Please enter your name here