ਪੰਜਾਬ ਫਰੀਦਕੋਟ ’ਚ ਕੂੜੇ ਦੇ ਡੰਪ ਨੂੰ ਲੱਗੀ ਭਿਆਨਕ ਅੱਗ/ ਸਫਾਈ ਮੁਲਾਜ਼ਮਾਂ ਦੀ ਹੜਤਾਲ ਕਾਰਨ ਲੱਗਿਆ ਸੀ ਢੇਰ/ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਦ ਪਾਇਆ ਕਾਬੂ By admin - July 1, 2026 0 2 Facebook Twitter Pinterest WhatsApp ਫਰੀਦਕੋਟ ਦੇ ਅਮਰ ਪੈਲੇਸ ਨਜ਼ਦੀਕ ਬਣੇ ਕੂੜੇ ਦੇ ਡੰਪ ਨੂੰ ਬੀਤੀ ਰਾਤ ਅਚਾਨਕ ਅੱਗ ਲੱਗ ਗਈ ਜੋ ਦੇਖਦੇ ਹੀ ਦੇਖਦੇ ਭਿਆਨਕ ਰੂਪ ਅਖਤਿਆਰ ਕਰ ਗਈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੇ ਪੀ.ਸੀ.ਆਰ ਦੇ ਮੁਲਾਜ਼ਮ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਅੱਗ ਤੇ ਕਾਬੂ ਪਾਇਆ। ਗ਼ਨੀਮਤ ਇਹ ਰਹੀ ਕਿ ਅੱਗ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਰਿਹਾ ਹੈ। ਜਾਣਕਾਰੀ ਅਨੁਸਾਰ ਸਫਾਈ ਮੁਲਾਜ਼ਮਾਂ ਦੀ ਹੜਤਾਲ ਦੇ ਚਲਦਿਆਂ ਕੂੜੇ ਦਾ ਕਾਫੀ ਵੱਡਾ ਢੇਰ ਲੱਗ ਗਿਆ ਸੀ, ਜਿਸ ਨੂੰ ਅਚਾਨਕ ਅੱਗ ਲੱਗ ਗਈ। ਗੌਰਤਲਬ ਹੈ ਕੇ ਪਿਛਲੇ 9 ਦਿਨਾਂ ਤੋਂ ਫਰੀਦਕੋਟ ਦੇ ਸਫਾਈ ਕਰਮਚਾਰੀਆਂ ਵੱਲੋਂ ਤਨਖਾਹਾਂ ਨਾ ਮਿਲਣ ਦੇ ਰੋਸ ਵੱਜੋਂ ਹੜਤਾਲ ਕੀਤੀ ਹੋਈ ਹੈ ਜਿਸ ਕਾਰਨ ਸ਼ਹਿਰ ਅੰਦਰ ਜਗ੍ਹਾ ਜਗ੍ਹਾ ਕੁੜੇ ਦੇ ਢੇਰ ਲੱਗ ਚੁੱਕੇ ਹਨ ਜਿਸ ਕਾਰਨ ਸ਼ਹਿਰ ਵਾਸੀ ਕਾਫੀ ਪ੍ਰੇਸ਼ਾਨ ਹੋ ਰਹੇ ਹਨ। ਇਸ ਕੂੜੇ ਦੇ ਡੰਪ ਨੂੰ ਕਿਸੇ ਵੱਲੋਂ ਸ਼ਰਾਰਤ ਨਾਲ ਅੱਗ ਲਗਾਈ ਗਈ ਹੋਵੇ ਇਸ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਫਿਲਹਾਲ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਅਤੇ ਅੱਗ ਤੇ ਕਾਬੂ ਪਾ ਲਿਆ ਗਿਆ ਹੈ।