ਪੰਜਾਬ ਮੋਗਾ ’ਚ ਔਰਤਾਂ ਦੇ ਖਾਤਿਆਂ ’ਚ ਆਈ ਪਹਿਲੀ ਕਿਸ਼ਤ/ ਮਹਿਲਾਵਾਂ ਅੰਦਰ ਖੁਸ਼ੀ ਦੀ ਲਹਿਰ/ ਮੁੱਖ ਮੰਤਰੀ ਮਾਨ ਦਾ ਕੀਤਾ ਧੰਨਵਾਦ By admin - July 1, 2026 0 2 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਾਵਾਂ ਧੀਆਂ ਸਤਿਕਾਰਯੋਗ ਯੋਜਨਾ’ ਤਹਿਤ ਅੱਜ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਪਹਿਲੀ ਕਿਸ਼ਤ ਜਮ੍ਹਾਂ ਹੋਣੀ ਸ਼ੁਰੂ ਹੋ ਗਈ। ਇਸ ਨੂੰ ਲੈ ਕੇ ਮਹਿਲਾਵਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਵੱਖ-ਵੱਖ ਮਹਿਲਾਵਾਂ ਨੇ ਆਪਣੀ ਖੁਸ਼ੀ ਜ਼ਾਹਿਰ ਕਰਦਿਆਂ ਸਰਕਾਰ ਦਾ ਧੰਨਵਾਦ ਕੀਤਾ। ਮਹਿਲਾਵਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਔਰਤਾਂ ਨਾਲ ਕੀਤੇ ਵਾਅਦੇ ਨੂੰ ਇਨਬਿਨ ਪੂਰਾ ਕੀਤਾ ਹੈ। ਔਰਤਾਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਮਾਨ ਨੇ ਮਾਵਾਂ ਤੇ ਧੀਆਂ ਦੇ ਸਨਮਾਨ ਵਿਚ ਯੋਜਨਾ ਲਾਗੂ ਕਰਕੇ ਵੱਡਾ ਕਦਮ ਚੁੱਕਿਆ ਹੈ, ਜਿਸ ਨਾਲ ਔਰਤਾਂ ਅੰਦਰ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਸਰਕਾਰ ਦੀ ਮਾਂ-ਧੀ ਸਕੀਮ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਦੇ ਹਿਸਾਬ ਨਾਲ ਤਿੰਨ ਮਹੀਨਿਆਂ ਦੀ 3,000 ਰੁਪਏ ਦੀ ਰਕਮ ਮਿਲ ਰਹੀ ਹੈ, ਜਦਕਿ ਐੱਸਸੀ ਵਰਗ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਤਿੰਨ ਮਹੀਨਿਆਂ ਦੀ 4,500 ਰੁਪਏ ਦੀ ਰਕਮ ਮਿਲ ਰਹੀ ਹੈ।ਮਹਿਲਾਵਾਂ ਨੇ ਕਿਹਾ ਕਿ ਘਰੇਲੂ ਖਰਚਿਆਂ ਅਤੇ ਰੋਜ਼ਾਨਾ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਇਹ ਸਹਾਇਤਾ ਕਾਫ਼ੀ ਲਾਭਦਾਇਕ ਸਾਬਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਵਾਅਦੇ ਤਾਂ ਕੀਤੇ ਜਾਂਦੇ ਸਨ, ਪਰ ਉਨ੍ਹਾਂ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਜਾਂਦਾ ਸੀ। ਮੌਜੂਦਾ ਸਰਕਾਰ ਨੇ ਜੋ ਐਲਾਨ ਕੀਤਾ, ਉਸ ਨੂੰ ਲਾਗੂ ਕਰਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਮਹਿਲਾਵਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਲੋਕ ਭਲਾਈ ਨਾਲ ਸਬੰਧਤ ਅਜਿਹੀਆਂ ਹੋਰ ਯੋਜਨਾਵਾਂ ਸ਼ੁਰੂ ਕੀਤੀਆਂ ਜਾਣਗੀਆਂ।