ਪੰਜਾਬ ਬਟਾਲਾ ਪੁਲਿਸ ਵੱਲੋਂ ਗੈਗਸਟਰ ਦਾ ਐਨਕਾਊਟਰ/ ਹਥਿਆਰ ਬਰਾਮਦਗੀ ਦੌਰਾਨ ਹੋਇਆ ਮੁਕਾਬਲਾ/ ਜ਼ਖਮੀ ਹਾਲਤ ’ਚ ਹਸਪਤਾਲ ਕਰਵਾਇਆ ਦਾਖਲ By admin - July 1, 2026 0 2 Facebook Twitter Pinterest WhatsApp ਬਟਾਲਾ ਪੁਲਿਸ ਵੱਲੋਂ ਫਿਰੌਤੀ ਤੇ ਫਾਇਰਿੰਗ ਦੀਆਂ ਘਟਨਾਵਾਂ ਵਿਚ ਸ਼ਾਮਲ ਗੈਂਗਸਟਰ ਦਾ ਐਨਕਾਊਂਟਰ ਕੀਤਾ ਹੈ। ਫੜੇ ਗਏ ਗੈਂਗਸਟਰ ਦੀ ਪਛਾਣ ਮਲਕੀਤ ਸਿੰਘ ਉਰਫ ਬਿੱਲਾ ਵਜੋਂ ਹੋਈ ਹੈ। ਪੁਲਿਸ ਦੇ ਦੱਸਣ ਮੁਤਾਬਕ ਮੁਲਜਮ ਨੂੰ 5 ਸਾਥੀਆਂ ਸਮੇਤ ਕਾਬੂ ਕੀਤਾ ਗਿਆ ਸੀ, ਜਿਸ ਨੂੰ ਹਥਿਆਰ ਦੀ ਬਰਾਮਦਗੀ ਲਈ ਅਲੀਵਾਲ ਨਹਿਰ ਨੇੜੇ ਲਿਆਂਦਾ ਗਿਆ ਸੀ, ਜਿੱਥੇ ਉਸ ਨੇ ਪੁਲਿਸ ਤੇ ਗੋਲੀ ਚਲਾ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਉਹ ਜ਼ਖਮੀ ਹੋ ਗਿਆ, ਜਿਸ ਨੂੰ ਪੁਲਿਸ ਨੇ ਹਸਪਤਾਲ ਵਿਚ ਦਾਖਲ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਦੋ ਰਾਊਂਡ ਫਾਇਰ ਕੀਤੇ, ਜਿਨ੍ਹਾਂ ’ਚੋਂ ਇੱਕ ਗੋਲੀ ਮੁਲਜ਼ਮ ਦੀ ਲੱਤ ਵਿੱਚ ਲੱਗੀ, ਜਿਸ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਮੁਤਾਬਕ ਮਲਕੀਤ ਸਿੰਘ ਉਰਫ਼ ਬਿੱਲਾ ਖ਼ਿਲਾਫ਼ ਕੁੱਲ 11 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ’ਚੋਂ ਪੰਜ ਮਾਮਲੇ ਫਿਰੌਤੀ ਨਾਲ ਸਬੰਧਤ ਹਨ। ਪੁਲਿਸ ਅਨੁਸਾਰ ਉਹ ਅਮਨ ਅੰਡਾ ਗੈਂਗ ਲਈ ਕੰਮ ਕਰਦਾ ਸੀ ਅਤੇ ਗੈਂਗ ਦੇ ਕਹਿਣ ’ਤੇ ਵਪਾਰੀਆਂ ਤੋਂ ਫਿਰੌਤੀ ਦੀ ਮੰਗ ਕਰਦਾ ਸੀ। ਪੈਸੇ ਨਾ ਮਿਲਣ ਦੀ ਸੂਰਤ ਵਿੱਚ ਵਪਾਰਕ ਅਦਾਰਿਆਂ ’ਤੇ ਗੋਲੀਬਾਰੀ ਕਰਕੇ ਦਹਿਸ਼ਤ ਫੈਲਾਈ ਜਾਂਦੀ ਸੀ। ਪੁਲਿਸ ਮੁਤਾਬਕ ਬਟਾਲਾ ਸ਼ਹਿਰ ’ਚ ਕੱਪੜਾ ਵਪਾਰੀ ਦੇ ਸ਼ੋਰੂਮ, ਫੈਸ਼ਨ ਲੰਡਨ, ਕਰਾਊਨ ਕਾਰ ਵਾਸ਼, ਚਾਵਲਾ ਚਿਕਨ ਅਤੇ ਰਾਈਫਲ ਰੈਸਟੋਰੈਂਟ ਸਮੇਤ ਹੋਰ ਥਾਵਾਂ ’ਤੇ ਹੋਈਆਂ ਗੋਲੀਬਾਰੀ ਦੀਆਂ ਵਾਰਦਾਤਾਂ ਦੀ ਜਾਂਚ ਦੌਰਾਨ ਵੀ ਇਸ ਗੈਂਗ ਦੇ ਮੈਂਬਰਾਂ ਦੀ ਭੂਮਿਕਾ ਸਾਹਮਣੇ ਆਈ ਹੈ। ਇਨ੍ਹਾਂ ਮਾਮਲਿਆਂ ’ਚ ਪੁਲਿਸ ਪਹਿਲਾਂ ਹੀ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਜਾਂਚ ਅਜੇ ਵੀ ਜਾਰੀ ਹੈ।