ਪਟਿਆਲਾ ’ਚ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ/ ਅਣਪਛਾਤਾ ਵਿਅਕਤੀ ਨਵਜੰਮੀ ਬੱਚੀ ਸੁੱਟ ਕੇ ਫਰਾਰ/ ਪੁਲਿਸ ਨੇ ਹਸਪਤਾਲ ਪਹੁੰਚਾ ਕੇ ਜਾਂਚ ਕੀਤੀ ਸ਼ੁਰੂ

0
2

ਪਟਿਆਲਾ ਦੇ ਪੁਰਾਣੇ ਬੱਸ ਅੱਡੇ ਇਲਾਕੇ ਵਿਚ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ ਵਾਪਰੀ ਹੈ। ਇੱਥੇ ਅਣਪਛਾਤੇ ਮਾਪੇ ਆਪਣੀ ਨਵਜੰਮੀ ਬੱਚੀ ਸੁੱਟ ਕੇ ਫਰਾਰ ਹੋ ਗਏ। ਰਾਹਗੀਰ ਨੇ ਬੱਚੀ ਦੀ ਆਵਾਜ਼ ਸੁਣ ਕੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ਤੇ ਪੁਹੰਚੀ ਪੁਲਿਸ ਨੇ ਬੱਚੀ ਨੂੰ ਚੁੱਕ ਕੇ ਹਸਪਤਾਲ ਪਹੁੰਚਾਇਆ, ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਬੱਚੀ ਦੇ ਮਾਪਿਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਮਾਮਲੇ ਦੀ ਜਾਂਚ ਤੋਂ ਬਾਦ ਬਣਦੀ ਕਾਰਵਾਈ ਦੀ ਗੱਲ ਕਹੀ ਹੈ।
ਜ਼ਿਕਰਯੋਗ ਹੈ ਕਿ ਪਟਿਆਲਾ ਸ਼ਹਿਰ ਵਿਚ ਨਵਾਂ ਬੱਸ ਅੱਡਾ ਬਣਨ ਤੋਂ ਬਾਅਦ ਪੁਰਾਣੇ ਅੱਡੇ ਦੀ ਵਰਤੋਂ ਨਹੀਂ ਹੋ ਰਹੀ ਅਤੇ ਇਸੇ ਅੱਡੇ ਦੇ ਨੇੜੇ ਬੈਠਣ ਲਈ ਬਣੀਆਂ ਕੁਰਸੀਆਂ ‘ਤੇ ਕੋਈ ਅਣਪਛਾਤਾ ਵਿਅਕਤੀ ਬੱਚੀ ਨੂੰ ਕੱਪੜੇ ਵਿੱਚ ਲਪੇਟ ਕੇ ਛੱਡ ਗਿਆ, ਜਿਸ ਦੀ ਸੂਚਨਾ ਕਿਸੇ ਰਾਹਗੀਰ ਨੇ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਇਕ ਮਹਿਲਾ ਦੀ ਮਦਦ ਨਾਲ ਬੱਚੀ ਨੂੰ ਹਸਪਤਾਲ ਪਹੁੰਚਾਇਆ।
ਡਾਕਟਰਾਂ ਮੁਤਾਬਿਕ ਬੱਚੀ ਦਾ ਜਨਮ ਕੁਝ ਘੰਟੇ ਪਹਿਲਾਂ ਹੀ ਹੋਇਆ ਹੈ ਜਿਸ ਤੋਂ ਤੁਰੰਤ ਬਾਅਦ ਹੀ ਉਸ ਨੂੰ ਇੱਥੇ ਲਵਾਰਿਸ ਛੱਡ ਦਿੱਤਾ ਗਿਆ। ਬੱਚੀ ਨੂੰ ਪੁਲਿਸ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਲੈ ਗਈ। ਇਲਾਕੇ ਦੇ ਡੀਐੱਸਪੀ ਸੰਜੀਵ ਸਿੰਗਲਾ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਿਸ ਬੱਚੀ ਦੇ ਮਾਪਿਆਂ ਬਾਰੇ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here