ਖਡੂਰ ਸਾਹਿਬ ਨੇੜੇ ਭਿਆਨਕ ਹਾਦਸੇ ’ਚ ਇਕ ਮੌਤ/ ਤੇਜ਼ ਰਫਤਾਰ ਟਿੱਪਰ ਨੇ ਮੋਟਰ ਸਾਈਕਲ ਨੂੰ ਮਾਰੀ ਟੱਕਰ/ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਆਰੰਭੀ

0
2

ਖਡੂਰ ਸਾਹਿਬ ਨੇੜਲੇ ਪਿੰਡ ਆਲਮਪੁਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 43 ਸਾਲਾ ਜਸਬੀਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਵੈਰੋਵਾਲ ਬਾਵਿਆਂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਜਸਬੀਰ ਸਿੰਘ ਮੋਟਰਸਾਈਕਲ ‘ਤੇ ਘਰੋਂ ਜਾ ਰਹੇ ਸਨ ਕਿ ਖਡੂਰ ਸਾਹਿਬ ਵੱਲੋਂ ਆ ਰਹੇ ਇਕ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਮ੍ਰਿਤਕ ਪਿੰਡ ਦਾ ਮੌਜੂਦਾ ਪੰਚਾਇਤ ਮੈਂਬਰ ਸੀ। ਮੌਕੇ ਤੇ ਪਹੁੰਚੀ  ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਉਧਰ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਤੇ ਲੋਕਾਂ ਅੰਦਰ ਗੁੱਸਾ ਪਾਇਆ ਜਾ ਰਿਹਾ ਹੈ। ਲੋਕਾਂ ਦਾ ਇਲਜਾਮ ਸੀ ਕਿ ਇਲਾਕੇ ਅੰਦਰ ਕਾਫੀ ਸਮੇਂ ਤੋਂ ਨਾਜਾਇਜ਼ ਮਾਇਨਿੰਗ ਹੋ ਰਹੀ ਹੈ ਜੋ ਲੋਕਾਂ ਲਈ ਜਾਨ ਦਾ ਖੋਅ ਬਣੀ ਹੋਈ ਹੈ। ਲੋਕਾਂ ਦੇ ਦੱਸਣ ਮੁਤਾਬਕ ਨਾਜਾਇਜ਼ ਮਾਇਨਿੰਗ ਵਿਚ ਲੱਗੇ ਟਿੱਪਰ ਚਾਲਕ ਤੇਜ਼ ਰਫਤਾਰ ਨਾਲ ਟਿੱਪਰ ਚਲਾਉਂਦੇ ਹਨ, ਜਿਸ ਕਾਰਨ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ। ਪਰਿਵਾਰ ਦੇ ਸਥਾਨਕ ਵਾਸੀਆਂ ਨੇ ਪ੍ਰਸ਼ਾਸਨ ਤੋਂ ਨਾਜਾਇਜ਼ ਮਾਇਨਿੰਗ ਬੰਦ ਕਰਨ ਅਤੇ  ਟਿੱਪਰ ਚਾਲਕ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਥਾਣਾ ਵੈਰੋਵਾਲ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕਰਦਿਆਂ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here