ਪੰਜਾਬ ਗੁਰਦਾਸਪੁਰ ਪਹੁੰਚੇ ਪੰਜਾਬ ਯੂਥ ਕਾਂਗਰਸ ਪ੍ਰਧਾਨ ਸ਼ੁਭੀ/ ਪਾਹੜਾ ਪਰਿਵਾਰ ਨੂੰ ਮਿਲ ਕੇ ਕੀਤਾ ਵਿਸ਼ੇਸ਼ ਧੰਨਵਾਦ/ ਅਮਨ ਕਾਨੂੰਨ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ By admin - July 1, 2026 0 3 Facebook Twitter Pinterest WhatsApp ਪੰਜਾਬ ਯੂਥ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਸੁਭਮ ਦੇਵਗਨ ਸ਼ੁਭੀ ਅੱਜ ਗੁਰਦਾਸਪੁਰ ਦੌਰੇ ਤੇ ਪਹੁੰਚੇ ਜਿੱਥੇ ਉਨ੍ਹਾਂ ਨੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਘਰ ਜਾ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦਿੱਤੇ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ। ਮਿਲਣੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਯੂਥ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮੁਕਾਮ ਤੇ ਪਹੁੰਚਾਉਣ ਵਿਚ ਪਾਹੜਾ ਪਰਿਵਾਰ ਦਾ ਵੱਡਾ ਹੱਥ ਹੈ, ਇਸ ਲਈ ਉਹ ਪਰਿਵਾਰ ਦੇ ਵਿਸ਼ੇਸ਼ ਧੰਨਵਾਦ ਕਰਨ ਆਏ ਹਨ। ਇਸ ਦੌਰਾਨ ਉਨ੍ਹਾਂ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਰਕਾਰ ਵੱਲ ਤਿੱਖੇ ਹਮਲੇ ਵੀ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਹਲਕੇ ਅੰਦਰ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਤੇ ਅਮਨ ਕਾਨੂੰਨ ਨੂੰ ਲੈ ਕੇ ਯੂਥ ਕਾਂਗਰਸ ਵੱਡਾ ਸੰਘਰਸ਼ ਵਿੱਢਣ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਉਹ ਆਪਣੀ ਇਸ ਜੁੰਮੇਦਾਰੀ ਨੂੰ ਤਨਦੇਹੀ ਦੇ ਨਾਲ ਨਿਭਾਉਣਗੇ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਪੰਜਾਬ ਦੇ ਯੂਥ ਨੂੰ ਕਾਂਗਰਸ ਪਾਰਟੀ ਦੇ ਨਾਲ ਜੋੜਨ ਦੇ ਉਪਰਾਲੇ ਕਰਨਗੇ। ਨਾਲ ਹੀ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਜਿਸ ਤਰ੍ਹਾਂ ਦੇ ਨਾਲ ਗੈਂਗਸਟਰ ਅਤੇ ਨਸ਼ਾ ਵੱਧਦਾ ਜਾ ਰਿਹਾ ਹੈ ਇਸ ਮੁੱਦੇ ਨੂੰ ਲੈਕੇ ਜਲਦ ਹੀ ਡੀਜੀਪੀ ਪੰਜਾਬ ਦੀ ਰਿਹਾਇਸ਼ ਦਾ ਘਰਾਓ ਕੀਤਾ ਜਾਵੇਗਾ। ਇਸ ਮੌਕੇ ਤੇ ਵਿਧਾਇਕ ਪਾਹੜਾ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਜੋ ਵਿਧਾਇਕਾਂ ਨੇ ਮੰਨਿਆ ਹੈ ਕਿ ਉਹਨਾਂ ਨੇ ਇਹ ਕਾਨੂੰਨ ਨਹੀਂ ਪੜ੍ਹਿਆ ਇਹ ਕਾਨੂੰਨ ਬਿਨਾਂ ਕਿਸੇ ਨੂੰ ਦੱਸੇ ਪਾਸ ਕੀਤਾ ਗਿਆ ਹੈ ਅਤੇ ਸੱਚ ਨੂੰ ਦਬਾਉਣ ਦੇ ਲਈ ਟੀਵੀ ਚੈਨਲਾਂ ਉੱਪਰ ਲਾਈਵ ਵੀ ਬੰਦ ਕੀਤਾ ਗਿਆ ਹੈ। ਇਸ ਤੋਂ ਪੰਜਾਬ ਸਰਕਾਰ ਦੀ ਮਨਸਾ ਸਾਫ ਜਾਹਿਰ ਹੁੰਦੀ ਹੈ।