ਪੰਜਾਬ ਤਰਨ ਤਾਰਨ ਪੁਲਿਸ ਨੇ ਵਧਾਈ ਰਾਤ ਦੀ ਗਸ਼ਤ/ ਰਾਤ ਵੇਲੇ ਨਾਕੇਬੰਦੀ ਕਰ ਕੇ ਰੱਖੀ ਜਾ ਰਹੀ ਨਜ਼ਰ/ ਚੋਰਾਂ ਦੀਆਂ ਗਤੀਵਿਧੀਆਂ ਦੀ ਵਾਇਰਲ ਹੋਈ ਸੀ ਵੀਡੀਓ By admin - July 1, 2026 0 2 Facebook Twitter Pinterest WhatsApp ਤਰਨ ਤਾਰਨ ਪੁਲਿਸ ਨੇ ਚੋਰਾਂ ਖਿਲਾਫ ਸਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਨੇ ਰਾਤ ਦੀ ਗਸ਼ਤ ਵਧਾਉਣ ਦੇ ਨਾਲ ਨਾਲ ਨਾਕੇਬੰਦੀ ਕਰ ਕੇ ਸ਼ੱਕੀਆਂ ਦੀ ਪੈੜ ਨੱਪੀ ਜਾ ਰਹੀ ਹੈ। ਪੁਲਿਸ ਨੇ ਇਹ ਸਖਤੀ ਚੋਰਾਂ ਦੀਆਂ ਸਰਗਰਮੀਆਂ ਰੋਕਣ ਲਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨਾਂ ਦੌਰਾਨ ਰਾਤ ਵੇਲੇ ਗਲੀਆਂ ਵਿਚ ਚੋਰਾਂ ਦੇ ਘੁੰਮਣ ਦੀਆਂ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਸਨ ਜਿਸ ਦੇ ਮੱਦੇਨਜਰ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ। ਇਸੇ ਦੌਰਾਨ ਡੀਐਸਪੀ ਸਿਟੀ ਸੁਖਬੀਰ ਸਿੰਘ ਨੇ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਲ ਅਨਸਰਾਂ ਨੂੰ ਸੁਧਰ ਜਾਣ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਚੋਰੀ ਜਾਂ ਗਲਤ ਗਤੀਵਿਧੀਆਂ ਵਿਚ ਸ਼ਾਮਲ ਪਾਇਆ ਗਿਆ, ਉਸ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਦੱਸਣਯੋਗ ਹੈ ਕਿ ਬੀਤੇ ਦਿਨ ਕੁੱਝ ਸੀਸੀਟੀਵੀ ਤਸਵੀਰਾਂ ਵਾਇਰਲ ਹੋਈਆਂ ਸੀ, ਜਿਸ ਵਿਚ ਕੁਝ ਸ਼ੱਕੀ ਵਿਅਕਤੀ ਰਾਤ ਦੇ ਹਨੇਰੇ ਵਿੱਚ ਰਿਹਾਇਸ਼ੀ ਇਲਾਕਿਆਂ, ਸੜਕਾਂ ਅਤੇ ਦੁਕਾਨਾਂ ਦੇ ਨੇੜੇ ਘੁੰਮਦੇ ਦਿਖਾਈ ਦੇ ਰਹੇ ਸਨ। ਇਸੇ ਦੇ ਮੱਦੇਨਜ਼ਰ ਸਥਾਨਕ ਪੁਲਿਸ ਨੇ ਰਾਤ ਦੀ ਗਸ਼ਤ ਵਧਾਉਣ ਦੇ ਨਾਲ ਨਾਲ ਨਾਕੇਬੰਦੀ ਕਰ ਕੇ ਸ਼ੱਕੀਆਂ ਦੀ ਪੈੜ ਨੱਪੀ ਜਾ ਰਹੀ ਹੈ।