ਪੰਜਾਬ ਜਲੰਧਰ ਦੇ ਜਮਸ਼ੇਰ ਰੋਡ ਤੇ ਕੂੜੇ ਦੀ ਭਰਮਾਰ/ ਕੂੜੇ ਦੇ ਢੇਰਾਂ ਕਾਰਨ ਬਿਮਾਰੀ ਫੈਲਣ ਦਾ ਖਦਸ਼ਾ/ ਪ੍ਰਸ਼ਾਸਨ ਤੋਂ ਕੂੜੇ ਦੇ ਢੇਰ ਹਟਾਉਣ ਦੀ ਮੰਗ By admin - July 1, 2026 0 2 Facebook Twitter Pinterest WhatsApp ਜਲੰਧਰ ਦੇ ਜਮਸ਼ੇਰ ਰੋਡ ‘ਤੇ ਲੱਗੇ ਕੂੜੇ ਦੇ ਢੇਰਾਂ ਤੋਂ ਸਥਾਨਕ ਵਾਸੀ ਡਾਢੇ ਪ੍ਰੇਸ਼ਾਨ ਹਨ। ਲੋਕਾਂ ਨੇ ਇਲਾਕੇ ਅੰਦਰ ਬਿਮਾਰੀ ਫੈਲਣ ਦੀ ਸ਼ੰਕਾ ਜ਼ਾਹਰ ਕਰਦਿਆਂ ਨਿਗਮ ਨਿਗਮ ਪ੍ਰਸ਼ਾਸਨ ਤੋਂ ਇਸ ਪਾਸੇ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ। ਲੋਕਾਂ ਦੇ ਦੱਸਣ ਮੁਤਾਬਕ ਇੱਥੇ ਕੂੜੇ ਦੇ ਵੱਡੇ ਢੇਰ ਲੱਗੇ ਹੋਏ ਹਨ, ਜਿਸ ਨਾਲ ਪੈਦਲ ਚੱਲਣ ਵਾਲਿਆਂ ਨੂੰ ਕਾਫ਼ੀ ਪਰੇਸ਼ਾਨੀ ਹੋ ਰਹੀ ਹੈ। ਲੋਕਾਂ ਦੇ ਇਲਜ਼ਾਮ ਹੈ ਕਿ ਇਸ ਬਾਰੇ ਨਗਰ ਨਿਗਮ ਨੂੰ ਵਾਰ ਵਾਰ ਸ਼ਿਕਾਇਤਾਂ ਭੇਜੀਆਂ ਗਈਆਂ ਹਨ ਪਰ ਕੋਈ ਕਾਰਵਾਈ ਨਹੀਂ ਹੋਈ। ਲੋਕਾਂ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਇਸ ਪਾਸੇ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ। ਇਸੇ ਦੌਰਾਨ ਤਿੰਨ ਤੋਂ ਚਾਰ ਪਿੰਡਾਂ ਦੇ ਵਾਸੀਆਂ ਨੇ ਇਕੱਠੇ ਹੋ ਕੇ ਕੈਂਟ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਨੂੰ ਕੂੜੇ ਦੇ ਡੰਪ ਬਾਰੇ ਸ਼ਿਕਾਇਤ ਕੀਤੀ ਹੈ। ਸਾਬਕਾ ਵਿਧਾਇਕ ਨੇ ਕਿਹਾ ਕਿ ਇੱਥੇ 3 ਕਿਲੋਮੀਟਰ ਲੰਬਾ ਕੂੜਾ ਡੰਪ ਬਣਿਆ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ 15 ਸਾਲਾਂ ਵਿੱਚ ਇੱਕ ਵੀ ਸੰਸਥਾ ਸਥਾਪਤ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਹੋਰ ਹਲਕਿਆਂ ਵਿੱਚ ਕਾਲਜ, ਹਸਪਤਾਲ, ਆਈ.ਟੀ.ਆਈ. ਅਤੇ ਯੂਨੀਵਰਸਿਟੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਇਨਸਾਫ਼ ਦੀ ਅਪੀਲ ਕੀਤੀ ਅਤੇ ਡੰਪ ਨੂੰ ਹਟਾਉਣ ਦੀ ਮੰਗ ਕੀਤੀ। ਉਨ੍ਹਾਂ ਪ੍ਰਸ਼ਾਸਨ ਨੂੰ ਇਲਾਕੇ ਵਿੱਚ ਇੱਕ ਸਕੂਲ ਖੋਲ੍ਹਣ ਦੀ ਵੀ ਅਪੀਲ ਕੀਤੀ ਤਾਂ ਜੋ ਬੱਚੇ ਬਿਹਤਰ ਭਵਿੱਖ ਬਣਾ ਸਕਣ। ਉਨ੍ਹਾਂ ਕਿਹਾ ਕਿ 3 ਕਿਲੋਮੀਟਰ ਲੰਬੇ ਡੰਪ ਨੂੰ ਬਣੇ ਦੋ ਸਾਲ ਹੋ ਗਏ ਹਨ, ਪਰ ਅਧਿਕਾਰੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੇ ਹਨ। ਉਨ੍ਹਾਂ ਨਗਰ ਨਿਗਮ ਨੂੰ ਲੋਕਾਂ ਦੀ ਸਿਹਤ ਨਾਲ ਜੁੜੇ ਮਸਲੇ ਨੂੰ ਛੇਤੀ ਹੱਲ ਕਰਨ ਦੀ ਮੰਗ ਕੀਤੀ