ਪੰਜਾਬ ਗੁਰਦਾਸਪੁਰ ਨੂੰ ਬਿਜਲੀ ਖੇਤਰ ’ਚ ਵੱਡੀ ਪ੍ਰਾਪਤੀ/ 66 ਕੇਵੀ ਚੱਕ ਅਰਾਈਆਂ ਸਬ ਸਟੇਸ਼ਨ ਦਾ ਲੋਕ ਅਰਪਨ/ 20 ਪਿੰਡਾਂ ਨੂੰ ਮਿਲੇਗਾ ਭਰੋਸੇਯੋਗ ਬਿਜਲੀ ਸਪਲਾਈ ਦਾ ਲਾਭ By admin - July 1, 2026 0 2 Facebook Twitter Pinterest WhatsApp ਵਿਧਾਨ ਸਭਾ ਹਲਕਾ ਗੁਰਦਾਸਪੁਰ ਨੂੰ ਬਿਜਲੀ ਖੇਤਰ ਵਿੱਚ ਇੱਕ ਵੱਡੀ ਪ੍ਰਾਪਤੀ ਹੋਈ ਹੈ, ਜਿਸ ਤਹਿਤ ਕਰੀਬ 20 ਪਿੰਡਾਂ ਨੂੰ 66 ਕੇਵੀ ਚੱਕ ਅਰਾਈਆਂ ਸਬ-ਸਟੇਸ਼ਨ ਦਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ। ਇਸ ਪ੍ਰੋਜੈਕਟ ਦਾ ਨੀਂਹ ਪੱਥਰ ਨਵੰਬਰ 2023 ਵਿੱਚ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਰੱਖਿਆ ਗਿਆ ਸੀ। ਅੱਜ ਇਹ ਪ੍ਰੋਜੈਕਟ ਮੁਕੰਮਲ ਹੋ ਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਮਨ ਬਹਿਲ ਨੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਇਸ 66 ਕੇਵੀ ਸਬ-ਸਟੇਸ਼ਨ ਦੇ ਨਿਰਮਾਣ ’ਤੇ ਲਗਭਗ 5 ਕਰੋੜ 25 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਦੇ ਸ਼ੁਰੂ ਹੋਣ ਨਾਲ ਲੋਕਾਂ ਦੀ ਲੰਮੇ ਸਮੇਂ ਤੋਂ ਮੰਗ ਪੂਰੀ ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਇਨ੍ਹਾਂ ਪਿੰਡਾਂ ਨੂੰ ਬਿਜਲੀ ਹਰਦੋਛੰਨੀਆਂ ਸਬ-ਸਟੇਸ਼ਨ ਤੋਂ ਮਿਲਦੀ ਸੀ, ਜੋ ਇੱਥੋਂ ਕਰੀਬ 14 ਕਿਲੋਮੀਟਰ ਦੂਰ ਸਥਿਤ ਹੈ। ਲੰਮੀ ਲਾਈਨ ਹੋਣ ਕਾਰਨ ਰਸਤੇ ਵਿੱਚ ਦਰੱਖਤਾਂ ਅਤੇ ਤੇਜ਼ ਹਵਾਵਾਂ ਕਾਰਨ ਅਕਸਰ ਬਿਜਲੀ ਦੀਆਂ ਤਾਰਾਂ ਵਿੱਚ ਨੁਕਸ ਪੈ ਜਾਂਦਾ ਸੀ ਅਤੇ ਲੋਕਾਂ ਨੂੰ ਵਾਰ-ਵਾਰ ਬਿਜਲੀ ਬੰਦ ਹੋਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ। ਰਮਨ ਬਹਿਲ ਨੇ ਦੱਸਿਆ ਕਿ ਇਸ ਨਵੇਂ ਸਬ-ਸਟੇਸ਼ਨ ਨਾਲ ਹੇਮਰਾਜਪੁਰ, ਮੁਸਤਫ਼ਾਬਾਦ, ਲੱਖੋਵਾਲ, ਮਸੀਤ, ਚੱਕ ਅਰਾਈਆਂ, ਵਰਸੋਲਾ, ਸਰਾਵਾਂ, ਦਾਖਲਾ, ਪਰਸੋ ਕਾ ਪਿੰਡ, ਪੂਰੋਵਾਲ ਬਾਹਮਣਾ, ਸਿੰਘੋਵਾਲਾ, ਚੌੜ ਸਿੱਧਵਾਂ, ਕੋਟਲੀ, ਨਰਪੁਰ, ਤੁੰਗ ਸਮੇਤ ਕਰੀਬ 20 ਪਿੰਡਾਂ ਦੇ ਲੋਕਾਂ ਨੂੰ ਭਰੋਸੇਯੋਗ ਅਤੇ ਨਿਰਵਿਘਨ ਬਿਜਲੀ ਸਪਲਾਈ ਦਾ ਲਾਭ ਮਿਲੇਗਾ। ਉਨ੍ਹਾਂ ਇਸ ਮੌਕੇ ਅਕਾਲ ਪੁਰਖ ਦਾ ਸ਼ੁਕਰਾਨਾ ਅਦਾ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਮੁੱਚੀ ਪਾਰਟੀ ਲੀਡਰਸ਼ਿਪ ਅਤੇ ਵਿਸ਼ੇਸ਼ ਤੌਰ ’ਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਦਿਨ-ਰਾਤ ਮਿਹਨਤ ਕੀਤੀ। ਉਨ੍ਹਾਂ ਸਾਰੇ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਪ੍ਰੋਜੈਕਟ ਨੂੰ ਸਿਰੇ ਚੜ੍ਹਾਉਣ ਵਿੱਚ ਅਹਿਮ ਯੋਗਦਾਨ ਪਾਇਆ।