ਪੰਜਾਬ ਮੋਗਾ ਦੇ ਹੜ੍ਹ ਪੀੜਤਾਂ ਲਈ ਮਸੀਹਾ ਬਣੇ ਸੋਨੂ ਸੂਦ/ 180 ਤੋਂ ਵਧੇਰੇ ਲੋਕਾਂ ਨੂੰ ਨਵੇਂ ਬਣਾ ਕੇ ਦਿੱਤੇ ਘਰ/ ਮਨੁੱਖਤਾ ਦੀ ਸੇਵਾ ਨੂੰ ਦੱਸਿਆ ਸਭ ਤੋਂ ਵੱਡਾ ਧਰਮ By admin - July 1, 2026 0 2 Facebook Twitter Pinterest WhatsApp ਬਾਲੀਵੁੱਡ ਅਦਾਕਾਰ ਅਤੇ ਸਮਾਜਸੇਵੀ ਸੋਨੂ ਸੂਦ ਆਪਣੀ ਭੈਣ ਮਾਲਵਿਕਾ ਸੂਦ ਨਾਲ ਮੋਗਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਛੱਤ ਤੁਹਾਡੀ ਜ਼ਿੰਮੇਵਾਰੀ ਸਾਡੀ ਮੁਹਿੰਮ ਤਹਿਤ 180 ਤੋਂ ਵਧੇਰੇ ਹੜ੍ਹ ਪੀੜਤ ਪਰਿਵਾਰਾਂ ਨੂੰ ਘਰਾਂ ਦੀਆਂ ਚਾਬੀਆਂ ਸੌਂਪੀਆਂ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੋਨੂ ਸੂਦ ਨੇ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਤਹਿਤ 257 ਘਰਾਂ ਦੀ ਸ਼ਾਰਟਲਿਸਟਿੰਗ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 180 ਤੋਂ ਵੱਧ ਪਰਿਵਾਰਾਂ ਨੂੰ ਨਵੀਆਂ ਛੱਤਾਂ ਤਿਆਰ ਕਰਕੇ ਸੌਂਪੀਆਂ ਜਾ ਚੁੱਕੀਆਂ ਹਨ। ਸੋਨੂ ਸੂਦ ਨੇ ਕਿਹਾ ਕਿ ਕੁਦਰਤੀ ਆਫ਼ਤ ਦੇ ਸਮੇਂ ਲੋਕਾਂ ਨੂੰ ਰਾਸ਼ਨ ਅਤੇ ਹੋਰ ਤੁਰੰਤ ਸਹਾਇਤਾ ਤਾਂ ਮਿਲ ਜਾਂਦੀ ਹੈ, ਪਰ ਕੁਝ ਮਹੀਨਿਆਂ ਬਾਅਦ ਜਦੋਂ ਹਰ ਕੋਈ ਉਨ੍ਹਾਂ ਨੂੰ ਭੁੱਲ ਜਾਂਦਾ ਹੈ, ਉਸ ਸਮੇਂ ਉਨ੍ਹਾਂ ਦੇ ਨਾਲ ਖੜ੍ਹਨਾ ਸਭ ਤੋਂ ਵੱਡੀ ਸੇਵਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸੂਦ ਫਾਊਂਡੇਸ਼ਨ ਦਾ ਮਕਸਦ ਸਿਰਫ਼ ਰਾਹਤ ਸਮੱਗਰੀ ਪਹੁੰਚਾਉਣਾ ਨਹੀਂ, ਸਗੋਂ ਪ੍ਰਭਾਵਿਤ ਪਰਿਵਾਰਾਂ ਨੂੰ ਮੁੜ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਵਿੱਚ ਮਦਦ ਕਰਨਾ ਹੈ। ਉਨ੍ਹਾਂ ਕਿਹਾ ਕਿ ਸੇਵਾ ਕਰਦੇ ਸਮੇਂ ਕਦੇ ਵੀ ਕਿਸੇ ਵਿਅਕਤੀ ਦਾ ਧਰਮ, ਜਾਤ, ਵਰਗ ਜਾਂ ਰਾਜਨੀਤਿਕ ਵਿਚਾਰਧਾਰਾ ਨਹੀਂ ਦੇਖੀ ਜਾਂਦੀ। ਉਨ੍ਹਾਂ ਲਈ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਕੰਮ ਸ਼ੁਰੂ ਕੀਤਾ ਤਾਂ ਅਹਿਸਾਸ ਹੋਇਆ ਕਿ ਬਹੁਤ ਸਾਰੇ ਪਰਿਵਾਰ ਅਜੇ ਵੀ ਮਦਦ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੇ ਘਰਾਂ ਦੀਆਂ ਛੱਤਾਂ ਤਿਆਰ ਕਰਵਾ ਕੇ ਉਨ੍ਹਾਂ ਦੇ ਚਿਹਰਿਆਂ ‘ਤੇ ਮੁਸਕਾਨ ਲਿਆਉਣ ਅਤੇ ਉਨ੍ਹਾਂ ਦੀਆਂ ਦੁਆਵਾਂ ਪ੍ਰਾਪਤ ਕਰਨ ਤੋਂ ਵੱਡਾ ਕੋਈ ਇਨਾਮ ਨਹੀਂ ਹੋ ਸਕਦਾ। ਪ੍ਰੈਸ ਕਾਨਫਰੰਸ ਦੌਰਾਨ ਸੋਨੂ ਸੂਦ ਨੇ ਇਹ ਵੀ ਸਪੱਸ਼ਟ ਕੀਤਾ ਕਿ ਮਾਲਵਿਕਾ ਸੂਦ ਕਾਂਗਰਸ ਪਾਰਟੀ ਨਹੀਂ ਛੱਡ ਰਹੀ। ਉਨ੍ਹਾਂ ਵਿਰੋਧੀਆਂ ਵੱਲੋਂ ਲਗਾਏ ਜਾ ਰਹੇ ‘ਪੈਰਾਸ਼ੂਟ ਉਮੀਦਵਾਰ’ ਵਾਲੇ ਦੋਸ਼ਾਂ ਦਾ ਵੀ ਜਵਾਬ ਦਿੱਤਾ। ਇਸੇ ਦੌਰਾਨ ਮਾਲਵਿਕਾ ਸੂਦ ਨੇ ਪੰਜਾਬ ਸਰਕਾਰ ਦੀਆਂ ਗਾਰੰਟੀਆਂ, ਖ਼ਾਸ ਕਰਕੇ ਮਹਿਲਾਵਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦੇ ਵਾਅਦੇ ਸਬੰਧੀ ਵੀ ਆਪਣੀ ਪ੍ਰਤੀਕਿਰਿਆ ਪ੍ਰਗਟ ਕੀਤੀ।ਇਸ ਮੌਕੇ ਨਵੀਆਂ ਛੱਤਾਂ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਸੋਨੂ ਸੂਦ, ਮਾਲਵਿਕਾ ਸੂਦ ਅਤੇ ਸੂਦ ਫਾਊਂਡੇਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਿਰਫ਼ ਘਰਾਂ ਦੀਆਂ ਛੱਤਾਂ ਹੀ ਨਹੀਂ ਬਣਾਈਆਂ, ਸਗੋਂ ਉਨ੍ਹਾਂ ਦੀ ਜ਼ਿੰਦਗੀ ਵਿੱਚ ਨਵੀਂ ਉਮੀਦ ਅਤੇ ਭਰੋਸਾ ਵੀ ਜਗਾਇਆ ਹੈ।