ਗੁਰਦਾਸਪੁਰ ’ਚ ਗਰਭਵਤੀ ਦੀ ਭੇਦਭਰੀ ਹਾਲਤ ’ਚ ਮੌਤ/ ਪਰਿਵਾਰ ਨੇ ਲਾਏ ਕਤਲ ਦੇ ਇਲਜ਼ਾਮ/ ਪੁਲਿਸ ਕਰ ਰਹੀ ਜਾਂਚ

0
2

ਗੁਰਦਾਸਪੁਰ ਅਧੀਨ ਆਉਂਦੇ ਪੰਜਗਰਾਈਆਂ ਦੇ ਬੰਬੋਈ ਅੱਡਾ ਦੀ ਰਹਿਣ ਵਾਲੀ ਗਰਭਵਤੀ ਵਿਆਹੁਤਾ ਰੂਬੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਪਰਿਵਾਰ ਨੇ ਸਹੁਰਾ ਪਰਿਵਾਰ ਉਤੇ ਕਤਲ ਦੇ ਇਲਜ਼ਾਮ ਲਾਉਂਦਿਆਂ ਨਿਰਪੱਖ ਜਾਂਚ ਮੰਗੀ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਸਹੁਰਾ ਪਰਿਵਾਰ ਨੇ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਦਾਅਵਾ ਕੀਤਾ ਅਤੇ ਫਿਰ ਫਾਹਾ ਲਗਾਉਣ ਦੀ ਗੱਸ ਕਹੀ ਗਈ ਹੈ, ਜਿਸ ਤੋਂ ਮਾਮਲਾ ਸ਼ੱਕੀ ਜਾਪ ਰਿਹਾ ਹੈ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਮੁਤਾਬਕ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿੰਡ ਦੇ ਸਰਪੰਚ ਨੇ ਦੇ ਦੱਸਣ ਮੁਤਾਬਕ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਲੜਕੀ ਨੇ ਫਾਹਾ ਲਗਾ ਲਿਆ ਹੈ। ਮਾਮਲੇ ਦੀ ਜਾਂਚ ਥਾਣਾ ਰੰਗੜ ਨੰਗਲ ਚੌਕੀ ਪੰਜਗਰਾਈਆਂ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਐੱਸਐੱਚਓ ਹਰਮੀਤ ਸਿੰਘ ਨੇ ਕਿਹਾ ਕਿ ਪੁਲਿਸ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕਰ ਰਹੀ ਹੈ ਅਤੇ ਪੋਸਟਮਾਰਟਮ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।  ਪੁਲਿਸ ਜਾਂਚ ਜਾਰੀ ਹੈ ਅਤੇ ਕਿਸੇ ਵੀ ਨਤੀਜੇ ‘ਤੇ ਪਹੁੰਚਣ ਤੋਂ ਪਹਿਲਾਂ ਜਾਂਚ ਪੂਰੀ ਹੋਣੀ ਬਾਕੀ ਹੈ।

LEAVE A REPLY

Please enter your comment!
Please enter your name here