ਪੰਜਾਬ ਖੰਨਾ ਦੇ ਹੋਟਲ ’ਚ ਮ੍ਰਿਤਕ ਮਿਲਿਆ ਪ੍ਰੇਮੀ ਜੋੜਾ/ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਸ਼ੱਕ/ ਤੜਕੇ 3 ਵਜੇ ਦੇ ਕਰੀਬ ਲਿਆ ਸੀ ਕਮਰਾ By admin - July 2, 2026 0 3 Facebook Twitter Pinterest WhatsApp ਖੰਨਾ ਸ਼ਹਿਰ ਚ ਬੁੱਧਵਾਰ ਨੂੰ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ, ਜਿੱਥੇ ਜੀ.ਟੀ. ਰੋਡ ਸਥਿਤ ਗ੍ਰੀਨਲੈਂਡ ਹੋਟਲ ਦੇ ਇੱਕ ਕਮਰੇ ਵਿੱਚ ਇੱਕ ਪ੍ਰੇਮੀ ਜੋੜਾ ਮ੍ਰਿਤਕ ਹਾਲਤ ਵਿੱਚ ਮਿਲਿਆ। ਮੁੱਢਲੀ ਜਾਂਚ ਵਿੱਚ ਮਾਮਲਾ ਪਹਿਲਾਂ ਲੜਕੀ ਨੂੰ ਗੋਲੀ ਮਾਰ ਕੇ ਕਤਲ ਕਰਨ ਅਤੇ ਉਸ ਤੋਂ ਬਾਅਦ ਨੌਜਵਾਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮੰਨਿਆ ਜਾ ਰਿਹਾ ਹੈ। ਮੌਕੇ ਤੋਂ 9 ਐੱਮ.ਐੱਮ. ਦਾ ਹਥਿਆਰ ਅਤੇ ਦੋ ਮੈਗਜ਼ੀਨ ਬਰਾਮਦ ਹੋਏ ਹਨ। ਪੁਲਿਸ ਨੇ ਫੋਰੈਂਸਿਕ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਦੋਵੇਂ ਬੁੱਧਵਾਰ ਤੜਕੇ ਕਰੀਬ 2.30 ਤੋਂ 3 ਵਜੇ ਦੇ ਦਰਮਿਆਨ ਹੋਟਲ ਪਹੁੰਚੇ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਨਾਲ ਖੰਨਾ ਦਾ ਇੱਕ ਨੌਜਵਾਨ ਵੀ ਸੀ, ਜਿਸ ਨੇ ਹੋਟਲ ਪ੍ਰਬੰਧਨ ਕੋਲ ਉਨ੍ਹਾਂ ਦੀ ਸਿਫ਼ਾਰਸ਼ ਕਰਕੇ ਕਮਰਾ ਦਿਵਾਇਆ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਹੋਟਲ ਪ੍ਰਬੰਧਨ ਨੇ ਨਿਯਮਾਂ ਦੀ ਅਣਦੇਖੀ ਕਰਦਿਆਂ ਨਾ ਤਾਂ ਦੋਵਾਂ ਦੇ ਨਾਮ ਹੋਟਲ ਰਜਿਸਟਰ ਵਿੱਚ ਦਰਜ ਕੀਤੇ ਅਤੇ ਨਾ ਹੀ ਉਨ੍ਹਾਂ ਤੋਂ ਕੋਈ ਪਛਾਣ ਪੱਤਰ ਜਾਂ ਆਧਾਰ ਕਾਰਡ ਲਿਆ। ਪੁਲਿਸ ਇਸ ਲਾਪਰਵਾਹੀ ਦੀ ਵੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।