ਗੁਰਦਾਸਪੁਰ ’ਚ ਝੋਨਾ ਕਾਸ਼ਤਕਾਰਾਂ ਦੇ ਮੰਦੜੇ ਹਾਲ/ ਬਿਜਲੀ ਨਾ ਆਉਣ ਸੁੱਕਣ ਲੱਗੀ ਝੋਨੇ ਦੀ ਫਸਲ/ ਛੇਤੀ ਧਿਆਨ ਦੇਣ ਦੀ ਮੰਗ

0
2

 

ਗੁਰਦਾਸਪੁਰ ਦੇ ਹਲਕਾ ਦੀਨਾਨਗਰ ਅੰਦਰ ਝੋਨਾ ਕਾਸ਼ਤਕਾਰਾਂ ਕਿਸਾਨਾਂ ਦੀ ਹਾਲਤ ਕਾਫੀ ਖਰਾਬ ਹੋ ਗਈ ਹੈ। ਹਲਕੇ ਦੇ ਪਿੰਡ ਭਟੋਆ ਦੇ ਕਿਸਾਨਾਂ ਦੇ ਦੱਸਣ ਮੁਤਾਬਕ ਸਰਕਾਰ ਵੱਲੋਂ ਪਹਿਲਾਂ ਪਹਿਲ ਦਿੱਤੀ ਚੰਗੀ ਬਿਜਲੀ ਸਪਲਾਈ ਕਾਰਨ ਕਿਸਾਨਾਂ ਨੇ ਝੋਨੇ ਦੀ ਫਸਲ ਦੀ ਲੁਆਈ ਕਰ ਲਈ ਸੀ ਪਰ ਹੁਣ ਬਿਜਲੀ ਨਾ ਆਉਣ ਕਾਰ ਫਸਲ ਸੁੱਕਣ ਲੱਗੀ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਛੇਤੀ ਲੋੜੀਂਦੀ ਬਿਜਲੀ ਦਾ ਪ੍ਰਬੰਧ ਨਾ ਕੀਤਾ ਤਾਂ ਵੱਡੀ ਗਿਣਤੀ ਕਿਸਾਨਾਂ ਨੂੰ ਝੋਨੇ ਦੀ ਫਸਲ ਵਾਹੁਣ ਲਈ ਮਜਬੂਰ ਹੋਣਾ ਪੈ ਸਕਦਾ ਹੈ। ਕਿਸਾਨਾਂ ਨੇ ਸਰਕਾਰ ਤੋਂ 8 ਘੰਟੇ ਨਿਰਵਿਘਣ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਹੈ।
ਕਿਸਾਨਾਂ ਦੇ ਦੱਸਣ ਮੁਤਾਬਕ ਖੇਤਾਂ ਵਿੱਚ ਤਰੇੜਾਂ ਪੈ ਗਈਆਂ ਹਨ, ਮਿੱਟੀ ਸਖਤ ਹੋ ਚੁੱਕੀ ਹੈ ਅਤੇ ਹਾਲਾਤ ਇੰਨੇ ਮਾੜੇ ਹਨ ਕਿ ਝੋਨੇ ਵਾਲੇ ਖੇਤਾਂ ਵਿੱਚ ਹੁਣ ਮੋਟਰਸਾਈਕਲ ਵੀ ਆਰਾਮ ਨਾਲ ਚਲਾਇਆ ਜਾ ਸਕਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਲਗਾਤਾਰ ਬਿਜਲੀ ਨਾ ਮਿਲਣ ਕਾਰਨ ਉਹ ਫਸਲ ਨੂੰ ਸਮੇਂ ਸਿਰ ਪਾਣੀ ਨਹੀਂ ਦੇ ਪਾ ਰਹੇ, ਜਿਸ ਨਾਲ ਝੋਨੇ ਦੀ ਫਸਲ ਸੁੱਕਣ ਦੇ ਕਿਨਾਰੇ ਪਹੁੰਚ ਗਈ ਹੈ। ਪੀੜਤ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਖੇਤੀ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਦੀ ਫਸਲ ਅਤੇ ਮਿਹਨਤ ਬਰਬਾਦ ਹੋਣ ਤੋਂ ਬਚ ਸਕੇ।

LEAVE A REPLY

Please enter your comment!
Please enter your name here