ਮੋਗਾ ਪੁਲਿਸ ਦੀ ਸਮਾਜ ਵਿਰੋਧੀ ਅਨਸਰਾਂ ’ਤੇ ਸਖਤੀ/ ਪ੍ਰਤਾਪ ਚੌਂਕ ‘ਚ ਨਾਕਾਬੰਦੀ ਕਰ ਕੇ ਕੀਤੀ ਜਾਂਚ/ ਲੋਕਾਂ ਨੂੰ ਗ਼ਲਤ ਅਨਸਰਾਂ ਬਾਰੇ ਸੂਚਨਾ ਦੇਣ ਦੀ ਅਪੀਲ

0
2

ਮੋਗਾ ਪੁਲਿਸ ਨੇ ਜ਼ਿਲ੍ਹੇ ਅੰਦਰ ਲੁੱਟ-ਖੋਹ ਤੇ ਨਸ਼ਾ ਤਸਕਰੀ ਦੇ ਮਾਮਲਿਆਂ ’ਤੇ ਨਕੇਲ ਕੱਸਣ ਲਈ ਸਖਤੀ ਕੀਤੀ ਜਾ ਰਹੀ ਹੈ। ਇਸੇ ਤਹਿਤ ਪੁਲਿਸ ਨੇ ਸ਼ਹਿਰ ਦੇ ਪ੍ਰਤਾਪ ਚੌਂਕ ਤੇ ਨਾਕੇਬੰਦੀ ਕਰ ਕੇ ਰਾਹਗੀਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਦੌਰਾਨ 10 ਦੇ ਕਰੀਬ ਵਾਹਨਾਂ ਦੇ ਚੱਲਾਨ ਕੱਟੇ ਗਈ ਅਤੇ ਕਈ ਵਾਹਨ ਜ਼ਬਤ ਕੀਤੇ ਗਏ। ਥਾਣਾ ਸਿਟੀ ਸਾਊਥ ਦੇ ਮੁਖੀ ਗੁਰਪਾਲ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰੀ, ਚੋਰੀ, ਲੁੱਟ-ਖੋਹ ਅਤੇ ਝਪਟਮਾਰੀ ਵਰਗੀਆਂ ਵਾਰਦਾਤਾਂ ‘ਤੇ ਕਾਬੂ ਪਾਉਣ ਲਈ ਅਜਿਹੀਆਂ ਨਾਕਾਬੰਦੀਆਂ ਲਗਾਤਾਰ ਜਾਰੀ ਰਹਿਣਗੀਆਂ।  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਜਾਂ ਸ਼ੱਕੀ ਵਿਅਕਤੀਆਂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

LEAVE A REPLY

Please enter your comment!
Please enter your name here